ਚੰਡੀਗੜ੍ਹ : ਅੱਜ ਦੇਸ਼ ਅੰਦਰ ਭਾਜਪਾ ਦਾ ਵਿਰੋਧ ਜਿੱਥੇ ਵੱਧਦਾ ਜਾ ਰਿਹਾ ਹੈ ਤਾਂ ਉਥੇ ਪੰਜਾਬ ਅੰਦਰ ਸੱਤਾਧਾਰੀ ਕੈਪਟਨ ਸਰਕਾਰ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਕਾਂਗਰਸ ਵਿਰੁੱਧ ਬਿਆਨਬਾਜ਼ੀ ਕਰ ਰਹੀਆਂ ਸਨ ਤਾਂ ਉੱਥੇ ਹੁਣ ਭਾਜਪਾ ਨੇ ਵੀ ਕਾਂਗਰਸ ਵਿਰੁਧ ਮੋਰਚਾ ਖੋਲ ਦਿੱਤਾ ਹੈ । ਭਾਜਪਾ ਆਗੂ ਸ਼ਵੇਤ ਮਲਿਕ ਵੱਲੋਂ ਸੱਤਾਧਾਰੀ ਕੈਪਟਨ ਸਰਕਾਰ ਤੇ ਕਈ ਗੰਭੀਰ ਦੋਸ਼ ਲਾਏ ਗਏ ਹਨ । ਮਲਿਕ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ਾ ਖਤਮ ਕਰਨ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਲੋੰ ਹੀ ਨਸ਼ਾ ਪੈਦਾ ਕਰਨ ਵਾਲੀ ਸ਼ਰਾਬ ਦੀ ਫੈਕਟਰੀ ਲਗਾਈ ਜਾ ਰਹੀ ਹੈ।
ਸ਼ਵੇਤ ਮਲਿਕ ਨੇ ਕਿਹਾ ਕਿ ਅੱਜ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਕਿਸਾਨਾਂ ਦਾ ਬੁਰਾ ਹਾਲ ਹੋ ਗਿਆ ਹੈ। ਜਿਕਰ ਏ ਖਾਸ ਹੈ ਕਿ ਲਾਕਡਾਊਨ ਦੌਰਾਨ ਕੈਪਟਨ ਸਰਕਾਰ ਵੱਲੋਂ ਸ਼ਰਾਬ ਦੀ ਹੋਮ ਡਲਿਵਰੀ ਦੀ ਗੱਲ ਵੀ ਕਹੀ ਗਈ ਸੀ ਜਿਸ ਦਾ ਵੱਡੇ ਪੱਧਰ ਤੇ ਵਿਰੋਧ ਹੋਇਆ। ਇਸ ਗੱਲ ਨੂੰ ਯਾਦ ਕਰਵਾਉਂਦਿਆਂ ਦੀ ਸ਼ਵੇਤ ਮਲਿਕ ਨੇ ਕੈਪਟਨ ਸਰਕਾਰ ਨੂੰ ਆੜੇ ਹੱਥੀਂ ਲਿਆ ।
ਕਾਂਗਰਸ ਸਰਕਾਰ ਵਿਰੁੱਧ ਭਾਜਪਾ ਨੇ ਖੋਲ੍ਹਿਆ ਮੋਰਚਾ, ਚੋਣ ਪ੍ਰਚਾਰ ਦੌਰਾਨ ਕੀਤੇ ਵਾਅਦੇ ਕਰਵਾਏ ਯਾਦ
Leave a Comment
Leave a Comment