ਜਲੰਧਰ : ਜਲੰਧਰ ਦੇ ਭਾਰਗਵ ਨਗਰ ‘ਚ ਇਕ ਬੱਚੇ ਦੀ ਮੌ.ਤ ਨੂੰ ਲੈ ਕੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦੱਸਿਆ ਕਿ 14 ਸਾਲ ਦੇ ਬੱਚੇ ਦੀ ਮੌ.ਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰ ਪੁਲਿਸ ਨੇ ਪਰਿਵਾਰ ‘ਤੇ ਦਬਾਅ ਪਾ ਕੇ ਜ਼ਬਰਦਸਤੀ ਦਸਤਖਤ ਕਰਵਾ ਦਿੱਤੇ ਅਤੇ ਉਨ੍ਹਾਂ ਨੂੰ ਇਹ ਕਹਿ ਦਿੱਤਾ ਕਿ ਮੌ.ਤ ਬਿਮਾਰੀ ਕਾਰਨ ਹੋਈ ਹੈ।
ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਉਸ ਦੇ ਇਲਾਕੇ ਬਸਤੀ ਦਾਨਿਸ਼ਮੰਦਾਂ ਦਾ 14 ਸਾਲਾ ਬੱਚਾ ਨਸ਼ੇ ਦੀ ਲਤ ਕਾਰਨ ਇਸ ਸੰਸਾਰ ਨੂੰ ਛੱਡ ਗਿਆ। ਇਸ ‘ਤੇ ਉਹ ਇਲਾਕਾ ਮੰਤਰੀ ਮਹਿੰਦਰ ਭਗਤ ਨੂੰ ਸਵਾਲ ਕਰਨਾ ਚਾਹੁੰਦੇ ਹਨ ਕਿ ਉਹ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ‘ਚ ਆਏ ਸਨ। ਅੱਜ ਉਨ੍ਹਾਂ ਵਾਅਦਿਆਂ ਦਾ ਕੀ ਹੋਇਆ। ਬੱਚੇ ਦੀ ਮੌ.ਤ ਤੇ ਜਦੋਂ ਕਈ ਆਗੂਆਂ ਨੇ ਆਵਾਜ਼ ਬੁਲੰਦ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਤੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀਆਂ ਧਮਕੀਆਂ ਦਿੱਤੀਆਂ।
ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਭਾਰਗਵ ਕੈਂਪ ਥਾਣੇ ਦੇ ਐਸਐਚਓ ਸੁਖਵੰਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਨ੍ਹਾਂ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੋਈ ਕਿਸ ਨੂੰ ਕੀ ਕਹਿੰਦਾ ਹੈ, ਉਨ੍ਹਾਂ ‘ਤੇ ਨਿਰਭਰ ਕਰਦਾ ਹੈ। ਜੇਕਰ ਅਜਿਹਾ ਕੁਝ ਹੁੰਦਾ ਤਾਂ ਪੋਸਟ ਮਾਰਟਮ ਕਰਵਾਇਆ ਜਾਣਾ ਸੀ ਪਰ ਪਰਿਵਾਰ ਵਾਲਿਆਂ ਨੇ ਅਜਿਹਾ ਕੁਝ ਨਹੀਂ ਕਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।