ਸ਼ਾਹਬਾਜ਼ ਸ਼ਰੀਫ਼ ਦੀ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹੋਈ ਚੋਣ

TeamGlobalPunjab
1 Min Read

ਇਸਲਾਮਾਬਾਦ: ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ, ਸ਼ਰੀਫ਼ ਅੱਜ ਰਾਤ ਹੀ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।

ਉੱਥੇ ਹੀ ਇਮਰਾਨ ਖ਼ਾਨ ਸਣੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੈਂਬਰਾਂ ਨੇ ਨੈਸ਼ਨਲ ਅਸੈਂਬਲੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਦੀ ਚੋਣ ਦਾ ਬਾਇਕਾਟ ਕਰਦੇ ਹਨ।

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੰਸਦੀ ਦਲ ਦੀ ਬੈਠਕ ਵਿੱਚ ਕਿਹਾ ਕਿ ਉਹ ਅਸੈਂਬਲੀ ਵਿੱਚ ‘ਚੋਰਾਂ’ ਨਾਲ ਨਹੀਂ ਬੈਠਣਗੇ। ਉਨ੍ਹਾ ਦੀ ਪਾਰਟੀ ਪੀਟੀਆਈ ਨੇ ਵੋਟਿੰਗ ਦਾ ਬਾਇਕਾਟ ਕਰਦਿਆਂ ਅਸੈਂਬਲੀ ’ਚੋਂ ਵਾਕਆਊਟ ਕੀਤਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment