ਸ਼ੇਖ ਹਸੀਨਾ ਦੇ ਪੁੱਤਰ ਦਾ ਵੱਡਾ ਦਾਅਵਾ, ਦੱਸਿਆ ਬੰਗਲਾਦੇਸ਼ ‘ਚ ਖੂਨ ਖਰਾਬੇ ਪਿੱਛੇ ਕਿਸ ਦਾ ਹੱਥ

Global Team
2 Min Read

ਨਿਊਜ਼ ਡੈਸਕ:  ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪੁੱਤਰ ਸਾਜਿਬ ਵਾਜੇਦ ਜੋਏ ਨੇ ਵੱਡਾ ਦਾਅਵਾ ਕਰਦਿਆਂ ਦੇਸ਼ ਵਿੱਚ ਤਣਾਅ ਅਤੇ ਹਿੰਸਾ ਲਈ ਸਿੱਧੇ ਤੌਰ ‘ਤੇ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਸ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਸਾ ਅਤੇ ਸਿਆਸੀ ਗੜਬੜ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਹੈ। ਵਾਜੇਦ ਨੇ ਕਿਹਾ, ਸਾਡੇ ਕੋਲ ਬਹੁਤ ਸਾਰੇ ਸਬੂਤ ਹਨ। ਸਾਨੂੰ ਸ਼ੱਕ ਹੈ ਕਿ ਇਸ ਪੂਰੀ ਘਟਨਾ ਵਿੱਚ ਪਾਕਿਸਤਾਨ ਦੀ ਆਈਐਸਆਈ ਦਾ ਹੱਥ ਸੀ।

ਉਨ੍ਹਾਂ ਕਿਹਾ ਕਿ ਹਮਲੇ ਅਤੇ ਅੰਦੋਲਨ ਦੋਵਾਂ ਦੀ ਪਹਿਲਾਂ ਤੋਂ ਯੋਜਨਾ ਬਣਾਈ ਗਈ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਰਾਹੀਂ ਵੀ ਕਾਫੀ ਨਫਰਤ ਫੈਲਾਈ ਗਈ। ਵਾਜੇਦ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਦੂਜੇ ਪਾਸੇ ਉਹ ਸਥਿਤੀ ਨੂੰ ਵਿਗੜਦੇ ਰਹੇ। ਸਾਜੀਬ ਵਾਜੇਦ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਥਿਆਰਾਂ ਨਾਲ ਪ੍ਰਦਰਸ਼ਨਕਾਰੀ ਪੁਲਿਸ ‘ਤੇ ਹਮਲਾ ਕਰ ਰਹੇ ਸਨ, ਉਹ ਵਿਦੇਸ਼ੀ ਤਾਕਤਾਂ ਜਾਂ ਅੱਤਵਾਦੀ ਸੰਗਠਨ ਹੀ ਮੁਹੱਈਆ ਕਰਵਾ ਸਕਦੇ ਸਨ।

ਢਾਕਾ ਤੋਂ ਫਰਾਰ ਹੋਣ ਤੋਂ ਬਾਅਦ ਸ਼ੇਖ ਹਸੀਨਾ ਸਿੱਧੀ ਭਾਰਤ ਚਲੀ ਗਈ। ਜੋਏ ਨੇ ਦਾਅਵਾ ਕੀਤਾ ਹੈ ਕਿ ਲੋਕਤੰਤਰ ਬਹਾਲ ਹੋਣ ਤੋਂ ਬਾਅਦ ਸ਼ੇਖ ਹਸੀਨਾ ਬੰਗਲਾਦੇਸ਼ ਪਰਤ ਆਵੇਗੀ। ਹਾਲਾਂਕਿ ਇਹ ਤੈਅ ਨਹੀਂ ਹੋਇਆ ਹੈ ਕਿ ਉਹ ਰਾਜਨੀਤੀ ‘ਚ ਸਰਗਰਮ ਰਹੇਗੀ ਜਾਂ ਸੰਨਿਆਸ ਲੈ ਲਵੇਗੀ। ਉਨ੍ਹਾਂ ਕਿਹਾ ਕਿ ਸ਼ੇਖ ਮੁਜੀਬ ਦੇ ਪਰਿਵਾਰਕ ਮੈਂਬਰ ਬੰਗਲਾਦੇਸ਼ ਦੇ ਲੋਕਾਂ ਨੂੰ ਕਦੇ ਵੀ ਇਕੱਲਾ ਨਹੀਂ ਛੱਡਣਗੇ। ਪਾਰਟੀ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment