ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ, 19 ਜੁਲਾਈ ਤੋਂ ਸੀ ਜੇਲ੍ਹ ‘ਚ ਬੰਦ

TeamGlobalPunjab
1 Min Read

ਮੁੰਬਈ: ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਮੁੰਬਈ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਰਾਜ ਕੁੰਦਰਾ ਨੂੰ ਪੋਰਨੋਗਰਾਫੀ ਮਾਮਲੇ ਵਿੱਚ 50,000 ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ।

ਦੱਸ ਦਈਏ ਕਿ 19 ਜੁਲਾਈ ਤੋਂ ਹੀ ਰਾਜ ਕੁੰਦਰਾ ਸਲਾਖਾਂ ਦੇ ਪਿੱਛੇ ਸਨ। ਇਸ ਮਾਮਲੇ ’ਚ ਪੁਲਿਸ ਨੇ ਹੁਣ ਤੱਕ 11 ਲੋਕਾਂ ਨੂੰ ਹਿਰਾਸਤ ’ਚ ਲਿਆ ਸੀ।

ਪੁਲਿਸ ਨੇ ਰਾਜ ਕੁੰਦਰਾ ਦੇ ਮਾਮਲੇ ’ਚ ਕਈ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ। ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਕਾਰਾ ਸ਼ਿਲਪਾ ਨੂੰ ਵੀ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ‘ਸੁਪਰ ਡਾਂਸਰ 4’ ਤੋਂ ਲਗਭਗ ਇਕ ਮਹੀਨੇ ਤੋਂ ਜ਼ਿਆਦਾ ਦੇ ਸਮੇਂ ਲਈ ਆਪਣੇ ਕੰਮ ਤੋਂ ਬਰੇਕ ਲੈਣ ਤੋਂ ਬਾਅਦ ਸ਼ਿਲਪਾ ਨੇ ਮੁੜ ਸ਼ੂਟਿੰਗ ਸ਼ੁਰੂ ਕਰ ਦਿੱਤੀ ਸੀ।

Share This Article
Leave a Comment