ਪੁਲਿਸ ਕਮਿਸ਼ਨਰ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਵਫ਼ਦ, ਰਵਨੀਤ ਬਿੱਟੂ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ

TeamGlobalPunjab
1 Min Read

ਲੁਧਿਆਣਾ: ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵਲੋਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਵਿਧਾਨ ਸਭਾ ਸੀਟਾਂ ‘ਤੇ ਬਸਪਾ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕੀਤੀ ਗਈ ਟਿੱਪਣੀ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ, ਜਿਸਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਇੱਕ ਵਫਦ ਸੀਨੀਅਰ ਅਕਾਲੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ ਅਤੇ ਐੱਮ.ਪੀ ਬਿੱਟੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵਲੋਂ ਕੀਤੀ ਗਈ ਟਿੱਪਣੀ ਉਨ੍ਹਾਂ ਦੀ ਸਿੱਖ ਧਰਮ ਪ੍ਰਤੀ ਅਗਿਆਨਤਾ ਨੂੰ ਦਰਸਾਉਂਦੀ ਹੈ, ਜਿਹੜੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐੱਮ.ਪੀ ਵੀ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਬਿੱਟੂ ਖਿਲਾਫ ਪੁਲਿਸ ਵੱਲੋਂ ਐੱਸਸੀ/ਐੱਸਟੀ ਐਕਟ ਸਮੇਤ ਅਪਰਾਧਿਕ ਧਾਰਾਵਾਂ ਹੇਠ ਕੇਸ ਦਰਜ ਕਰਨਾ ਚਾਹੀਦਾ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਤੇ ਬਸਪਾ ਪੰਜਾਬ ਦੇ ਸਕੱਤਰ ਗੁਰਮੇਲ ਸਿੰਘ ਜੇਕੇ ਨੇ ਬਿੱਟੂ ਦੀ ਜ਼ੋਰਦਾਰ ਸ਼ਬਦਾਂ ਚ ਨਿੰਦਾ ਕਰਦਿਆਂ ਕੇਸ ਦਰਜ ਕਰਨ ਦੀ ਮੰਗ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Share this Article
Leave a comment