ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਪਾਰਟੀ ਦਾ 102 ਸਾਲਾ ਸਥਾਪਨਾ ਦਿਵਸ

Rajneet Kaur
2 Min Read

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਉਂਦਿਆਂ ਸ਼੍ਰੀ ਅਕਾਲ ਤਖਤ ਸਾਹਿਬ ‘ਦੇ ਪਿਛਲੇ ਪਾਸੇ ਬਾਬਾ ਗੁਰਬਖਸ਼ ਸ਼ਿੰਘ ਜੀ ਸ਼ਹੀਦ ਦੇ ਅਸਥਾਨ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।ਕਥਾ ਕੀਰਤਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਗੁਰਚਰਨ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਦਿ ਮੌਜੂਦ ਸਨ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਟ੍ਰਾਂਸਪੋਰਟ ਮਾਫੀਏ ਦਾ ਨਾਮ ਦੇ ਕੇ ਉਨ੍ਹਾਂ ਨੂੰ ਬਦਨਾਮ ਕਰਨ ਤੇ ਟ੍ਰਾਂਸਪੋਰਟ ਮੰਤਰੀ ਖ਼ਿਲਾਫ਼ ਮਾਣਹਾਨੀ ਦਾ ਕੇਸ ਕਰਨਗੇ।

ਸ਼੍ਰੋਮਣੀ ਅਕਾਲੀ ਦਲ 14 ਦਸੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵਿਸ਼ਾਲ ਪੰਥਕ ਇਕੱਠ ਦੌਰਾਨ ਹੋਂਦ ’ਚ ਆਇਆ ਸੀ।  ਜਥੇਦਾਰ ਕਰਤਾਰ ਸਿੰਘ ਝੱਬਰ ਵੱਲੋ 1920 ਵਿੱਚ ਬੁਲਾਏ ਗਏ ਸਰਬੱਤ ਖਾਲਸੇ ਦੌਰਾਨ ਗੁਰੂਦੁਆਰਾ ਸੁਧਾਰ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਪਹਿਲਾ ਪ੍ਰਧਾਨ ਸਰਮੁਖ ਸਿੰਘ ਝੱਬਲ ਨੂੰ ਬਣਾਇਆ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment