ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਇੱਕ ਪੰਥਕ ਪਾਰਟੀ ਹੈ, ਕਿਸੇ ਵੀ ਹੋਰ ਪਾਰਟੀ ‘ਚ ਸ਼ਾਮਲ ਨਹੀ ਹੋ ਸਕਦੀ: ਢੀਂਡਸਾ

TeamGlobalPunjab
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੇ ਲੀਡਰ ਸ: ਹਰਪਾਲ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਦਿੱਤੇ ਗਏ ਬਿਆਨ ਦਾ ਖੰਡਨ ਕੀਤਾ ਹੈ। ਉਨ੍ਹਾ ਕਿਹਾ ਕਿ ਸਾਡੀ ਪਾਰਟੀ ਇੱਕ ਪੰਥਕ ਪਾਰਟੀ ਹੈ ਅਤੇ ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਿਲ ਨਹੀ ਹੋ ਸਕਦੀ ਹੈ।

ਉਨ੍ਹਾ ਕਿਹਾ ਕਿ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧ ਵਿੱਚ ਦਿੱਤਾ ਗਿਆ ਬਿਆਨ ਬੇਬੁਨਿਆਦ ਅਤੇ ਬੇਤੁਕਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਹਮਖਿਆਲ ਲੋਕਾਂ ਜਾਂ ਹਮਖਿਆਲ ਪਾਰਟੀਆਂ ਵਿੱਚ ਸਮਝੌਤਾ ਹੋਣਾ ਮਾੜਾ ਨਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਸੁਨਹਿਰੇ ਭਵਿੱਖ ਲਈ ਕਾਂਗਰਸ, ਬਾਦਲ ਦਲ ਅਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ।

Share this Article
Leave a comment