ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੋਬਨਪ੍ਰੀਤ ਸਿੰਘ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ

Global Team
1 Min Read

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੋਬਨਪ੍ਰੀਤ ਸਿੰਘ ਨੂੰ ਆਖਿਰਕਾਰ ਅੰਮ੍ਰਿਤਸਰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਜੋਬਨਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਹਨ।

ਦੱਸ ਦਈਏ ਕਿ ਹਾਈਕੋਰਟ ਨੇ ਕੱਲ੍ਹ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਐਲਾਨ ਕੇ ਉਸ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਸਨ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਦੀ ਦੇਰੀ ਖਿਲਾਫ ਪਰਿਵਾਰ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਸੀ।

ਪੁਲਿਸ ਦੀ ਟੀਮ ਵੱਲੋਂ ਲੁਕੋ ਕੇ ਬਾਹਰ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਤੈਨਾਤ ਕੀਤੀ ਗਈ ਸੀ। ਦੱਸ ਦਈਏ ਕਿ ਰਿਹਾਈ ਦੇ ਦੌਰਾਨ ਜੋਬਨਪ੍ਰੀਤ ਦੇ ਵਕੀਲਾਂ ਵੱਲੋਂ ਪੁਲਿਸ ਦੇ ਇਸ ਵਰਤਾਰੇ ਦਾ ਵਿਰੋਧ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋਬਨਪ੍ਰੀਤ ਨੂੰ ਵੱਡਾ ਗੈਂਗਸਟਰ ਬਣਾ ਕੇ ਦਰਸਾਇਆ ਗਿਆ ਹੈ।

Share This Article
Leave a Comment