ਸ਼੍ਰੋਮਣੀ ਅਕਾਲੀ ਦਲ ਦਾ ਇੱਕ ਹੋਰ ਵਿਧਾਇਕ ਕੋਰੋਨਾ ਦੀ ਲਪੇਟ ‘ਚ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ। ਜਾਨਲੇਵਾ ਕੋਰੋਨਾ ਵਾਇਰਸ ਦੀ ਲਪੇਟ ‘ਚ ਹੁਣ ਕਈ ਸਿਆਸੀ ਆਗੂ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸ ‘ਚ ਹੀ ਹੁਣ ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਵਿਧਾਇਕ ਗੁਰਪ੍ਰਤਾਪ ਵਡਾਲਾ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਹਾਲਾਂਕਿ ਉਨ੍ਹਾਂ ‘ਚ ਕੋਈ ਵੀ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਦਿਖਾਈ ਨਹੀਂ ਦਿੱਤਾ ਹੈ। ਜਿਸ ਤੋਂ ਬਾਅਦ ਵਡਾਲਾ ਨੇ ਆਪਣੇ ਆਪ ਨੂੰ ਘਰ ‘ਚ ਕੁਆਰੰਟਾਈਨ ਕਰ ਲਿਆ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਬੀਤੇ ਦਿਨ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਹਰਿੰਦਰਪਾਲ ਸਿੰਘ ਚੰਦੂਮਾਜਰਾ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਬੇਟੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਸੈਸ਼ਨ 28 ਅਗਸਤ ਨੂੰ ਹੋਣ ਜਾ ਰਿਹਾ ਹੈ। ਇਸ ਤੋਂ ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਵਿਧਾਨ ਸਭਾ ‘ਚ ਦਾਖਲ ਹੋਣ ਵਾਲੇ ਸਮੂਹ ਆਗੂਆਂ ਤੇ ਹੋਰਾਂ ਲਈ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਵਿਧਾਨ ਸਭਾ ਸਪੀਕਰ ਵਲੋਂ ਇਹ ਵੀ ਕਿਹਾ ਗਿਆ ਸੀ ਕਿ ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਅਤੇ ਹੋਰਾਂ ਕੋਲ 25.8.2020. ਤੋਂ 27.8.2020 ਤਕ ਦੀ ਕੋਰੋਨਾ ਰਿਪੋਰਟ ਹੋਣੀ ਲਾਜ਼ਮੀ ਹੈ। ਜੇਕਰ ਕਿਸੇ ਕੋਲ ਕੋਰੋਨਾ ਰਿਪੋਰਟ ਨਹੀਂ ਹੋਵੇਗੀ ਤਾਂ ਉਸ ਨੂੰ ਪੰਜਾਬ ਵਿਧਾਨ ਸਭਾ ਦੀ ਇਮਾਰਤ ‘ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Share this Article
Leave a comment