ਕੋਟਕਪੂਰਾ ਗੋਲੀਕਾਂਡ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਸੁਖਬੀਰ ਬਾਦਲ ਦੀ ਜ਼ਮਾਨਤ ਰੱਦ

Rajneet Kaur
2 Min Read

ਫਰੀਦਕੋਟ : 2016 ਦੇ ਕੋਟਕਪੂਰਾ ਗੋਲੀ ਕਾਂਡ ਵਿੱਚ  ਫਰੀਦਕੋਟ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਈ ਰਾਹਤ ਨਹੀਂ ਮਿਲੀ।  ਇਸ ਤੋਂ ਇਲਾਵਾ ਜ਼ਿਲਾ ਅਦਾਲਤ ਨੇ ਤਤਕਾਲੀ SSP ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਵੀ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲਡਾ ਦੀ ਅਦਾਲਤ ’ਚ ਇਹ ਫੈਸਲਾ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਦੋਵੇਂ ਘਟਨਾਵਾਂ ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24 ਫਰਵਰੀ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ, ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਨੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ।

ਚਾਰਜਸ਼ੀਟ ‘ਚ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਕੋਲ 2015 ਵਿੱਚ ਕੋਟਕਪੂਰਾ ਕਾਂਡ ਦੌਰਾਨ ਗ੍ਰਹਿ ਵਿਭਾਗ ਸੰਭਾਲਿਆ ਹੋਇਆ ਸੀ, ਨੇ ਸਿਆਸੀ ਵਿਰੋਧੀਆਂ ‘ਤੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment