ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 23 ਜੂਨ ਨੂੰ ਸੱਦੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ

TeamGlobalPunjab
1 Min Read

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 23 ਜੂਨ ਨੂੰ ਸ਼ਾਮ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ।

ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪਾਰਟੀ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵੀਟਰ ਅਕਾਊਂਟ ‘ਤੇ ਦਿੱਤੀ ਹੈ। ਡਾ. ਚੀਮਾ ਨੇ ਕਿਹਾ ਕਿ ਇਸ ਬੈਠਕ ‘ਚ ਮੀਟਿੰਗ ‘ਚ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।

Share This Article
Leave a Comment