ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ। ਸ਼ਨਿਵਰਵਾਰ ਨੂੰ ਜਾਰੀ ਸੂਚੀ ਵਿੱਚ ਪਾਰਟੀ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ, ਸ: ਪਰਮਿੰਦਰ ਸਿੰਘ ਢੀਂਡਸਾ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਜਥੇਦਾਰ ਰਣਜੀਤ ਸਿੰਘ ਤਲਵੰਡੀ, ਸ: ਜਗਦੀਸ਼ ਸਿੰਘ ਗਰਚਾ, ਸ: ਗੁਰਚਰਨ ਸਿੰਘ ਚੰਨੀ, ਸ:ਸੁਖਵੰਤ ਸਿੰਘ ਸਰਾਓ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਮਨਜੀਤ ਸਿੰਘ ਭੋਮਾ, ਸ:ਰਣਧੀਰ ਸਿੰਘ ਰੱਖੜਾ, ਸ: ਸਤਵਿੰਦਰਪਾਲ ਸਿੰਘ ਢੱਟ ਅਤੇ ਸ: ਗੁਰਿੰਦਰ ਸਿੰਘ ਬਾਜਵਾ ਸਮੇਤ 12 ਨਾਂਅ ਸ਼ਾਮਿਲ ਹਨ। ਜੋ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿੱਚ ਚੋਣ ਪ੍ਰਚਾਰ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਨ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਉਪਰੋਕਤ ਸਟਾਰ ਪ੍ਰਚਾਰਕ ਚੋਣ ਕਮਿਸ਼ਨ ਵੱਲੋਂ ਜਾਰੀ ਆਦੇਸ਼ਾਂ ਦਾ ਪੂਰੀ ਤਰ੍ਹਾਂ ਪਾਲਨ ਕਰਦੇ ਹੋਏ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ।

Share this Article
Leave a comment