ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਯੂਥ ਅਕਾਲੀ ਦਲ ਦੇ 20 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ।
ਡਾ.ਚੀਮਾ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਲੱਪੀ ਈਨਾਖੇੜਾ, ਹਰਮਨ ਸਿੰਘ ਖੋਟੇ, ਵਿਪਨਦੀਪ ਸਿੰਘ ਸੰਨੀ, ਦਵਿੰਦਰਪਾਲ ਸਿੰਘ ਸਿੱਧੂ, ਅਮਨਦੀਪ ਸਿੰਘ ਘੱਗਾ, ਹਰਵਿੰਦਰ ਸਿੰਘ ਜੋਗੀਪੁਰ, ਪ੍ਰਿੰਸ ਤੁੰਗ ਨਾਭਾ, ਅਕਾਸ਼ਦੀਪ ਸਿੰਘ ਭੱਠਲ, ਮਲਕੀਤ ਸਿੰਘ ਚੀਮਾ, ਸੁਖਬੀਰ ਸਿੰਘ ਸੋਖੀ ਅਤੇ ਸਹਿਜ ਸਿੰਘ ਮੱਕੜ ਨੂੰ ਅਕਾਲੀ ਦਲ ਦੀ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਅਤੇ ਪੁਲਿਸ ਜ਼ਿਲ੍ਹਿਆਂ ਵਿੱਚ ਯੂਥ ਅਕਾਲੀ ਦਲ ਦੀ ਜ਼ਿੰਮੇਵਾਰੀ ਨਵੇਂ ਅਹੁਦੇਦਾਰਾਂ ਨੂੰ ਸੌਂਪੀ ਗਈ ਹੈ। ਇਨ੍ਹਾਂ ਵਿੱਚ ਕਮਲਦੀਪ ਸਿੰਘ ਨੂੰ ਬਠਿੰਡਾ ਦਿਹਾਤੀ, ਰਣਦੀਪ ਸਿੰਘ ਢਿਲਵਾਂ ਨੂੰ ਬਰਨਾਲਾ ਦਿਹਾਤੀ, ਰਵਿੰਦਰ ਸਿੰਘ ਬੱਬਲ ਨੂੰ ਫਰੀਦਕੋਟ, ਐਡਵੋਕੇਟ ਚਿਤਵੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਦਿਹਾਤੀ ਅਤੇ ਅੰਮ੍ਰਿਤਵੀਰ ਸਿੰਘ ਨੂੰ ਜਲੰਧਰ ਸ਼ਹਿਰੀ-1 ਲਈ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਗਗਨਦੀਪ ਸਿੰਘ ਗੱਗੀ ਨੂੰ ਜਲੰਧਰ ਸ਼ਹਿਰੀ-2, ਅਵਤਾਰ ਸਿੰਘ ਨਿੱਝਰ ਨੂੰ ਜਲੰਧਰ ਦਿਹਾਤੀ-1, ਕੁਲਦੀਪ ਸਿੰਘ ਟਾਂਡੀ ਨੂੰ ਕਪੂਰਥਲਾ ਦਿਹਾਤੀ, ਤਨਵੀਰ ਸਿੰਘ ਰੰਧਾਵਾ ਨੂੰ ਕਪੂਰਥਲਾ ਸ਼ਹਿਰੀ, ਬਲਕਰਨ ਸਿੰਘ ਬਾਜਵਾ ਨੂੰ ਲੁਧਿਆਣਾ ਦਿਹਾਤੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਰਮਨਦੀਪ ਸਿੰਘ ਰਿੱਕੀ ਅਜਨੌਦ ਨੂੰ ਪੁਲਿਸ ਜ਼ਿਲ੍ਹਾ ਖੰਨਾ ਲਈ, ਨਵਜਿੰਦਰ ਸਿੰਘ ਮਾਨ ਨੂੰ ਸ੍ਰੀ ਮੁਕਤਸਰ ਸਾਹਿਬ ਲਈ, ਦੇਵ ਆਸ਼ਿਸ਼ ਮਲਿਕ ਨੂੰ ਮੋਗਾ ਸ਼ਹਿਰੀ ਲਈ, ਹਰਜੋਤ ਸਿੰਘ ਡੇਮਰੂ ਨੂੰ ਮੋਗਾ ਦਿਹਾਤੀ ਲਈ, ਤਨਵੀਰ ਸਿੰਘ ਪੂਨੀਆ ਨੂੰ ਮੋਹਾਲੀ ਦਿਹਾਤੀ-1 ਲਈ, ਜਸਪਾਲ ਸਿੰਘ ਲੱਕੀ ਮਾਵੀ ਨੂੰ ਮੋਹਾਲੀ ਦਿਹਾਤੀ-2 ਲਈ ਅਤੇ ਐਡਵੋਕੇਟ ਸੁਖਬੀਰ ਸਿੰਘ ਗਿੱਲ ਨੂੰ ਮੋਹਾਲੀ ਸ਼ਹਿਰੀ (ਕਾਰਪੋਰੇਸ਼ਨ) ਲਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਕਰਨਵੀਰ ਸਿੰਘ ਸਾਹਨੀ ਨੂੰ ਪਟਿਆਲਾ ਸ਼ਹਿਰੀ, ਅੰਮ੍ਰਿਤਪਾਲ ਸਿੰਘ ਲੰਗ ਨੂੰ ਪਟਿਆਲਾ ਦਿਹਾਤੀ ਅਤੇ ਚਰਨਜੀਤ ਸਿੰਘ ਭਦੌੜੀ ਨੂੰ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ਰਾਹੀਂ ਪਾਰਟੀ ਨੇ ਜ਼ਿਲ੍ਹਾ ਪੱਧਰ ‘ਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ।

