ਚੰਡੀਗੜ੍ਹ: ਐਸਜੀਪੀਸੀ ਦੇ ਸਾਬਕਾ ਪ੍ਰਧਾਨ ਸਵ. ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ 24 ਸਤੰਬਰ ਪਿੰਡ ਟੌਹੜਾ, ਜ਼ਿਲ੍ਹਾ ਪਟਿਆਲਾ ਵਿਖੇ ਮਨਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਗਈ ਹੈ ਕਿ ਬਰਸੀ ਵਾਲੇ ਦਿਨ ਰਾਜ ਪੱਧਰੀ ਛੁੱਟੀ ਕੀਤੀ ਜਾਵੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਨਾਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਟੋਹੜਾ ਦੇਸ਼ ਦੇ ਇਕ ਕੌਮੀ ਪੱਧਰ ਦੇ ਲੀਡਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਵੱਲੋਂ ਵੀ ਇਹਨਾਂ 100 ਸਾਲਾ ਜਨਮ ਸ਼ਤਾਬਦੀ ਵਿਚ ਹਿੱਸਾ ਪਾਉਣਾ ਚਾਹੀਦਾ ਹੈ। ਪ੍ਰੋਫੈਸਰ ਚੰਦੂਮਾਜਰਾ ਤੇ ਰੱਖੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਜਨਮ ਸ਼ਤਾਬਦੀ ਮੌਕੇ ਰੱਖੇ ਗਏ ਸਮਾਗਮ ‘ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਜਿਸ ਵਿਚ ਵਿਸ਼ੇਸ਼ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨਾਂ ਨੂੰ ਵੀ ਆਦਰ ਸਹਿਤ ਸੱਦਾ ਪੱਤਰ ਭੇਜਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।