ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ : ਮਨਜਿੰਦਰ ਸਿੰਘ ਸਿਰਸਾ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਬੀਜੇਪੀ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਟੁੱਟ ਗਿਆ ਹੈ। ਇਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ  ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਸਿਰਸਾ ਦਾ ਕਹਿਣਾ ਹੈ ਕਿ ਬੀਜੇਪੀ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੀ ਸਿਰਫ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਹੀ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੀਟਿੰਗ ਵਿੱਚ ਚਿੰਨ੍ਹ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਵੀ ਗੱਲ ਨਹੀਂ ਹੋਈ। ਸਿਰਸਾ ਅਨੁਸਾਰ ਬੀਜੇਪੀ ਅਤੇ ਅਕਾਲੀ ਦਲ ਦੀ ਆਖਰੀ ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਹੜਾ ਸਟੈਂਡ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਵੱਲੋਂ ਲਿਆ ਗਿਆ ਹੈ ਉਹ ਬੀਜੇਪੀ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਸ ਵਾਰ ਦਿੱਲੀ ਵਿਧਾਨ ਸਭਾ ਦੀ ਚੋਣ ਨਹੀਂ ਲੜ ਰਹੀ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਅੰਦਰ ਬੀਜੇਪੀ ਅਤੇ ਅਕਾਲੀ ਦਲ ਦਾ ਗੱਠਜੋੜ ਭਲਾਈ ਲਈ ਹੈ।

Share this Article
Leave a comment