ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਕੀਤਾ ਤਲਬ

Rajneet Kaur
2 Min Read

ਚੰਡੀਗੜ੍ਹ : ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਤਲਬ ਕੀਤਾ ਹੈ।  ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ 6 ਦਸੰਬਰ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਨੋਟਿਸ  ਜਾਰੀ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਬਰਾੜ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ।  ਮਲੂਕਾ ਨੇ ਕਿਹਾ ਕਿ ਨੋਟਿਸ ਦੇ ਬਾਵਜੂਦ  ਬਰਾੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਜਾਰੀ ਰੱਖੀਆਂ।

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹ 6 ਦਸੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਪਾਰਟੀ ਵਿਰੋਧੀ ਬਿਆਨਬਾਜ਼ੀ ਦਾ ਸਪਸ਼ਟੀਕਰਨ ਦੇਣ। ਇਸ ਸਬੰਧੀ ਪੱਤਰ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਅੱਜ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਭੇਜਿਆ ਹੈ।

ਪੱਤਰ ਵਿਚ ਕਿਹਾ ਗਿਆ ਕਿ ਸਾਬਕਾ ਐੱਮਪੀ ਖਿਲਾਫ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਅਨੁਸ਼ਾਸਨੀ ਕਾਰਵਾਈ ਆਰੰਭੀ ਗਈ ਹੈ। ਪੱਤਰ ਵਿਚ ਕਿਹਾ ਗਿਆ ਕਿ ਕਮੇਟੀ ਪਹਿਲਾਂ ਹੀ ਸਾਬਕਾ ਐਮ ਪੀ ਵੱਲੋਂ ਉਹਨਾਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਦੇ ਦਿੱਤੇ ਜਵਾਬ ’ਤੇ ਅਸੰਤੁਸ਼ਟੀ ਜ਼ਾਹਰ ਕਰ ਚੁੱਕੀ ਹੈ। ਇਸ ਵਿਚ ਕਿਹਾ ਗਿਆ ਕਿ ਬਜਾਏ ਸਿੱਧੇ ਰਾਹ ਪੈਣ ਦੇ  ਬਰਾੜ ਆਪਣੇ ਪੱਧਰ ’ਤੇ ਹੀ ਕਮੇਟੀਆਂ ਦੇ ਗਠਨ ਵਿਚ ਲੱਗੇ ਹਨ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ।ਮਲੂਕਾ ਨੇ ਸਾਬਕਾ ਐਮਪੀ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ 6 ਦਸੰਬਰ ਨੂੰ ਨਿੱਜੀ ਤੌਰ ਉਤੇ ਅਨੁਸਾਸ਼ਨੀ ਕਮੇਟੀ ਸਾਹਮਣੇ ਪੇਸ਼ ਵੀ ਹੋਣ ਤੇ ਆਪਣਾ ਲਿਖਤੀ ਜਵਾਬ ਵੀ ਦੇਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment