ਸ਼੍ਰੋਮਣੀ ਅਕਾਲੀ ਦਲ ਦੀ 1 ਅਕਤੂਬਰ ਵਾਲੀ ਰੈਲੀ ‘ਚ ਹੋਇਆ ਬਦਲਾਅ

TeamGlobalPunjab
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ 1 ਅਕਤੂਬਰ ਨੂੰ ਐਲਾਨੇ ਆਪਣੇ ਪ੍ਰੋਗਰਾਮ ਵਿੱਚ ਬਦਲਾਅ ਕੀਤਾ ਹੈ। ਹੁਣ ਇਕੱਠ ਮੁਹਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਨਹੀਂ ਹੋਵੇਗਾ ਬਲਕਿ ਅਕਾਲੀ ਦਲ ਚੰਡੀਗੜ੍ਹ ਨੂੰ ਦੋਵਾਂ ਪਾਸਿਆਂ ਤੋਂ ਘੇਰਣ ਦਾ ਪ੍ਰੋਗਾਰਮ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਇੱਕ ਵੱਡੇ ਕਾਫਲੇ ਨਾਲ ਚੰਡੀਗੜ੍ਹ ਲਈ ਰਵਾਨਾ ਹੋਣਗੇ। ਤਖ਼ਤ ਸ੍ਰੀ ਕੇਸਗੜ ਸਾਹਿਬ ਦਾ ਕਾਫਲਾ ਪਾਰਟੀ ਪ੍ਰਧਾਨ ਨਾਲ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ਼ਾਮਲ ਕਰੇਗਾ। ਤੀਸਰਾ ਵੱਡਾ ਕਾਫਲਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਮਾਲਵੇ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਚੱਲੇਗਾ ਅਤੇ ਸਿੱਧੇ ਪਟਿਆਲਾ ਤੋਂ ਚੰਡੀਗੜ੍ਹ ਪਹੁੰਚੇਗਾ। ਇਥੇ ਪਹੁੰਚਣ ਤੋਂ ਬਾਅਦ ਇਕ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਅਤੇ ਰਾਸ਼ਟਰਪਤੀ ਨੂੰ ਇਕ ਮੰਗ ਪੱਤਰ ਦੇਵੇਗਾ।

ਅਕਾਲੀ ਦਲ ਇੱਕ ਅਕਤੂਬਰ ਨੂੰ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਕਾਲ ਸਾਹਿਬ ਤੋਂ ਨਤਮਸਤਕ ਹੋ ਕੇ ਚੰਡੀਗੜ੍ਹ ‘ਚ ਗਵਰਨਰ ਦਾ ਘਿਰਾਓ ਕਰੇਗਾ।

Share This Article
Leave a Comment