ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ ਐੱਸਜੀਪੀਸੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਬਲਵਿੰਦਰ ਸਿੰਘ ਬੈਂਸ, ਸੇਵਾ ਸਿੰਘ ਸੇਖਵਾਂ ਅਤੇ ਵਿਰੋਧੀ ਧਿਰਾਂ ਨਾਲ ਸਬੰਧਤ ਹੋਰ ਮੈਂਬਰਾਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਕੀਤਾ ਗਿਆ।
ਇਸ ਵਾਰ ਐੱਸਜੀਪੀਸੀ ਵੱਲੋਂ ਨੌ ਅਰਬ ਕਿਆਸੀ ਕਰੋੜ ਚਰਨ ਵੀ ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ ਪਿਛਲੇ ਸਾਲ ਇਹ ਬਜਟ 12 ਅਰਬ 30 ਕਰੋੜ 30 ਲੱਖ ਰੁਪਏ ਦਾ ਸੀ। ਬਜਟ ਤੇ ਚਾਹੇ ਸਰਬਸੰਮਤੀ ਨਾਲ ਮੋਹਰ ਲੱਗ ਗਈ ਹੈ ਪਰ ਇਸ ਦੌਰਾਨ ਖੂਬ ਹੰਗਾਮਾ ਵੀ ਹੋਇਆ।
ਸ਼੍ਰੋਮਣੀ ਕਮੇਟੀ ਨੇ ਇਜਲਾਸ ਦੌਰਾਨ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਇਹ ਬਿੱਲ ਦੇਸ਼ ਦੀ ਕਿਸਾਨੀ ਨੂੰ ਦਬਾਉਣ ਅਤੇ ਬਰਬਾਦ ਕਰਨ ਵਾਲੇ ਹਨ। ਜਿਸ ਨਾਲ ਪੂਰੇ ਦੇਸ਼ ਚ ਗੁੱਸੇ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਪਾਸੋਂ ਪੁਰਜ਼ੋਰ ਮੰਗ ਕਰਦਾ ਹੈ ਕਿ ਕਿਸਾਨੀ ਸਬੰਧੀ ਪਾਸ ਕੀਤੇ ਗਏ ਬਿੱਲਾਂ ਨੂੰ ਲਾਗੂ ਨਾ ਕੀਤਾ ਜਾਵੇ। ਜੇਕਰ ਕਿਸਾਨ ਹਿੱਤਾਂ ਦੇ ਵਿਰੁੱਧ ਇਹ ਫੈਸਲਾ ਲਾਗੂ ਕੀਤਾ ਗਿਆ ਤਾਂ ਭਵਿੱਖ ਵਿਚ ਕਿਸਾਨ ਜੋ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠਾਂ ਹਨ, ਦੀ ਹਾਲਤ ਹੋਰ ਨਿੱਘਰ ਜਾਵੇਗੀ।