ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਨਾਲ ਹੋਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਡਿਊਟੀ ਤੋਂ ਆ ਰਹੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਮਹਾਂਦੀਪ ਸਿੰਘ ਨਾਲ ਕੁਝ ਲੋਕਾਂ ਵੱਲੋਂ ਦੁਰਵਿਹਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਡੀ ਭੰਨੀ ਗਈ।
ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਕੀਰਤਨੀਆਂ ਨਾਲ ਅਜਿਹਾ ਵਰਤਾਰਾ ਕਰਨਾ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਨਾ ਕਰੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।