ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਪ੍ਰਚਾਰ ਲਈ ਚੁਣੇ 117 ਵਲੰਟੀਅਰ

Rajneet Kaur
1 Min Read

ਅੰਮ੍ਰਿਤਸਰ : ਧਰਮ ਪਰਿਵਰਤਨ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨਵਾਂ ਕਦਮ ਚੁੱਕਣ ਜਾ ਰਹੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਪ੍ਰਚਾਰ ਦੇ ਮੰਤਵ ਨਾਲ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਹੈ। ਇਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਚੱਲ ਰਹੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਤੋਂ ਸਿੱਖਿਅਤ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਸਿੱਖੀ ਪ੍ਰਚਾਰ ਲਈ ਵਧ ਤੋਂ ਵਧ ਪ੍ਰਚਾਰਕਾਂ ਦੀ ਲੋੜ ਹੈ, ਜੋ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਧਰਮ ਦੀਆਂ ਚੁਣੌਤੀਆਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਧਰਮ ਪਰਿਵਰਤਨ ਜਿਹੇ ਮਾਮਲਿਆਂ ਨੂੰ ਜਾਣਬੁੱਝ ਕੇ ਉਭਾਰਿਆ ਜਾ ਰਿਹਾ ਹੈ, ਜਿਸ ਦੀ ਜ਼ਮੀਨੀ ਪੱਧਰ ’ਤੇ ਨਿਸ਼ਾਨਦੇਹੀ ਕਰਨੀ ਅਤੇ ਗੁਮਰਾਹਕੁੰਨ ਪ੍ਰਚਾਰ ਤੋਂ ਸੰਗਤ ਨੂੰ ਸੁਚੇਤ ਕਰਨਾ ਜ਼ਰੂਰੀ ਹੈ। ਇਹ ਵਲੰਟੀਅਰ ਇਸੇ ਦਿਸ਼ਾ ਵਿਚ ਕੰਮ ਕਰਨਗੇ। ਐੱਸਜੀਪੀਸੀ ਤੇ ਸਿੱਖ ਸੰਸਥਾਵਾਂ ਦਾ ਉਦੇਸ਼ ਦਿਖਾਵਾ ਕਰਨਾ ਨਹੀਂ ਸਗੋਂ ਗੁੰਮਰਾਹ ਹੋ ਚੁੱਕੇ ਲੋਕਾਂ ਨੂੰ ਦੁਬਾਰਾ ਸਿੱਖੀ ਨਾਲ ਜੋੜਨਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment