ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

Rajneet Kaur
2 Min Read

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਲਾਤਕਾਰੀ ਸਾਧ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਵੱਲੋਂ ਵਿਸ਼ੇਸ਼ ਹਮਦਰਦੀ ਸਵਾਲ ਪੈਦਾ ਕਰਦੀ ਹੈ। ਇਹ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਤ ਵਰਤਾਰਾ ਹੈ।

ਉਨ੍ਹਾਂ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਵੱਲੋਂ ਵਿਸ਼ੇਸ਼ ਹਮਦਰਦੀ ਸਵਾਲ ਪੈਦਾ ਕਰਦੀ ਹੈ। ਇਹ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਤ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਦੇ ਇਲਜ਼ਾਮਾਂ ਵਿਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦੋਂਕਿ ਦੂਜੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਇਤਰਾਜ਼ਯੋਗ ਹੈ ਅਤੇ ਇਹ ਰਾਮ ਰਹੀਮ ਵੱਲੋਂ ਕੀਤੇ ਜ਼ੁਲਮਾਂ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕਾਰਵਾਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment