ਅੰਮ੍ਰਿਤਸਰ – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼ਰਧਾਲੂ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।
ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 144, 146, 161, 163, 201, 225, 245, 250, 251, 252, 304, 370, 413, 441, 509, 510, 524, 645, 652, 679, 680, 895, 1026, 1027, 1038, 1087, 1276, 1277, 1510, 1547, 1785 ਤੇ 1786 ਸਾਮਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

