ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਇਆ

Global Team
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਦੇ ਬਿਆਨਾਂ ਅਤੇ ਕਾਰਵਾਈਆਂ ਕਾਰਨ SGPC ਦੀ ਬਦਨਾਮੀ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 72 ਘੰਟਿਆਂ ਦੇ ਨੋਟਿਸ ‘ਤੇ ਇਕ ਨੁਕਾਤੀ ਏਜੰਡੇ ਅਧੀਨ ਬੁਲਾਈ ਗਈ ਮੀਟਿੰਗ ਸਮਾਪਤ ਹੋ ਗਈ ਹੈ।

ਮੀਟਿੰਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਗਿਆਨੀ ਰਘਬੀਰ ਸਿੰਘ ਖਿਲਾਫ ਸਖ਼ਤ ਫ਼ੈਸਲਾ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਨੂੰ ਸੇਵਾ ਤੋਂ ਲਾਂਭੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਮਾਮਲੇ ਦੀ ਹੋਰ ਜਾਂਚ ਲਈ ਇਕ ਵੱਖਰੀ ਕਮੇਟੀ ਵੀ ਗਠਿਤ ਕੀਤੀ ਗਈ ਹੈ। ਯਾਦ ਰਹੇ ਕਿ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ 23 ਫਰਵਰੀ ਨੂੰ 72 ਘੰਟਿਆਂ ਦੇ ਨੋਟਿਸ ‘ਤੇ ਇਹ ਮੀਟਿੰਗ ਬੁਲਾਉਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਸੀ।ਜ਼ਿਕਰਯੋਗ ਹੈ ਕਿ 18 ਫਰਵਰੀ ਨੂੰ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਲੱਬ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਕਮੇਟੀ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਦੇ ਜਵਾਬ ਵਿੱਚ 19 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਨੂੰ 72 ਘੰਟਿਆਂ ਅੰਦਰ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਲਈ ਕਿਹਾ ਸੀ। ਹਾਲਾਂਕਿ ਸਬੂਤ ਦੇਣ ਦੀ ਬਜਾਏ ਗਿਆਨੀ ਰਘਬੀਰ ਸਿੰਘ ਨੇ 22 ਫਰਵਰੀ ਨੂੰ ਇਕ ਵੀਡੀਓ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਹੀ 72 ਘੰਟਿਆਂ ਵਿੱਚ ਆਪਣੇ ਉਠਾਏ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment