ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਅਕਾਲੀ ਆਗੂ ਦਾ ਹੋਇਆ ਦੇਹਾਂਤ

TeamGlobalPunjab
1 Min Read

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਕੋਲਿਆਂਵਾਲੀ ਅੱਜ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਜਿਕਰ ਏ ਖਾਸ ਹੈ ਕਿ ਕੋਲਿਆਂਵਾਲੀ ਬਾਦਲ ਪਰਿਵਾਰ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਉਨ੍ਹਾਂ ਲਈ ਅਰਦਾਸ ਬੇਨਤੀ ਕੀਤੀ ਗਈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਅੰਦਰ 5 ਐੱਸਜੀਪੀਸੀ ਮੈਂਬਰਾਂ ਦਾ ਦੇਹਾਂਤਹ੍ਯੋ ਗਿਆ ਹੈ। ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਵਿੱਛੜੀਆਂ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਇਸ ਮੌਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਅ। ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਜੀ ਦੇ ਦਿਹਾਂਤ ਦਾ ਬਹੁਤ ਦੁੱਖ ਲੱਗਿਆ। ਪੰਥ, ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਸਾਰੀ ਜ਼ਿੰਦਗੀ ਜੂਝਣ ਵਾਲੇ ਜੱਥੇਦਾਰ ਕੋਲਿਆਂਵਾਲੀ ਜੀ ਦੇ ਪਰਿਵਾਰ ਨਾਲ ਇਹ ਅਸਹਿ ਦੁੱਖ ਸਾਂਝਾ ਕਰਦੇ ਹੋਏ, ਮੈਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।

https://www.facebook.com/107878575961821/posts/3896557740427200/

Share This Article
Leave a Comment