ਲੁਧਿਆਣਾ: ਲੁਧਿਆਣਾ ਪੁਲਿਸ ਨੇ ਭੜਕਾਊ ਭਾਸ਼ਣ ਦੇਣ ਵਾਲੇ ਸ਼ਿਵ ਸੈਨਾ ਦੇ 4 ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਇਸ ਮਾਮਲੇ ਵਿੱਚ ਸ਼ਿਵ ਸੈਨਾ ਬਾਲ ਠਾਕਰੇ ਸੰਗਠਨ ਦੇ ਆਗੂਆਂ ਨੇ ਪੁਲਿਸ ਨੂੰ ਚੰਦਰਕਾਂਤ ਚੱਢਾ ਖ਼ਿਲਾਫ਼ ਦਰਜ ਕੇਸ ਨੂੰ ਖਾਰਜ ਕਰਨ ਲਈ ਕਿਹਾ ਹੈ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਪੰਜਾਬ ਵਿੱਚ ਵੱਡੇ ਅੰਦੋਲਨ ਦੀ ਚੇਤਾਵਨੀ ਵੀ ਦਿੱਤੀ ਹੈ।
ਹਿੰਦੂ ਸੰਗਠਨ ਦੇ ਨੇਤਾਵਾਂ ਨੇ ਕਿਹਾ ਕਿ ਅਸੀਂ ਸਾਰੇ ਸੋਸ਼ਲ ਮੀਡੀਆ ਖਾਤਿਆਂ ਦੀ ਜਾਂਚ ਕੀਤੀ ਹੈ। ਕਿਸੇ ਕਿਸਮ ਦਾ ਕੋਈ ਝੂਠਾ ਬਿਆਨ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਕੋਈ ਭੜਕਾਊ ਬਿਆਨ ਦਿੱਤਾ ਗਿਆ ਹੈ। ਜੇਕਰ ਅਜਿਹਾ ਕੁਝ ਹੈ ਤਾਂ ਪੁਲਿਸ ਨੂੰ ਇਸ ਦਾ ਸਬੂਤ ਦੇਣਾ ਚਾਹੀਦਾ ਹੈ। ਬਿਨ੍ਹਾਂ ਕਾਰਨ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸ਼ਿਵ ਸੈਨਾ ਬਾਲ ਠਾਕਰੇ ਦੀ ਜਥੇਬੰਦੀ ਹਰ ਧਰਮ ਵਿੱਚ ਸ਼ਮੂਲੀਅਤ ਕਰਦੀ ਹੈ ਅਤੇ ਜਦੋਂ ਦਿੱਲੀ ਵਿੱਚ ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਸੀ ਤਾਂ ਅਸੀਂ ਇਸ ਮੁੱਦੇ ਨੂੰ ਉਠਾਇਆ ਸੀ ਅਤੇ ਲੰਗਰ ਵੀ ਲਗਾਏ ਸਨ। ਪਰ ਬਿਨਾਂ ਕਾਰਨ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਖਾਰਜ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਅਸੀਂ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਵੀ ਮਿਲ ਕੇ ਮੰਗ ਪੱਤਰ ਦੇਵਾਂਗੇ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।