ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਪਾਬੰਧੀਆਂ ਦਾ ਘੇਰਾ ਵਧਾਇਆ ਗਿਆ ਹੈ, ਜਿਸ ਤਹਿਤ ਪੰਜਾਬ ਪੁਲਿਸ ਵਲੋਂ ਵੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਵਿਚਾਲੇ ਪੰਜਾਬ ਪੁਲਿਸ ਦੀ ਗੁੰਡਾਗਰਦੀ ਵੇਖਣ ਨੂੰ ਮਿਲੀ ਹੈ।
ਫਗਵਾੜਾ ਦੇ ਐੱਸ. ਐੱਚ. ਓ. ਵੱਲੋਂ ਗਸ਼ਤ ਦੌਰਾਨ ਰੇਹੜੀ ਵਾਲਿਆਂ ਦੀਆਂ ਸਬਜ਼ੀਆਂ ਲੱਤਾਂ ਮਾਰ ਕੇ ਸੁੱਟ ਦਿੱਤੀਆਂ ਗਈਆਂ, ਜਿਸਦੀ ਵੀਡੀਓ ਸੋਸਲ ਮੀਡੀਆ ‘ਤੇ ਵਾਇਰਲ ਹੋ ਗਈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ‘ਚ ਆਇਆ ਜਿਸ ਤੋਂ ਬਾਅਦ ਉਨ੍ਹਾਂ ਨੇ ਕਾਰਵਾਈ ਕਰਦਿਆਂ ਐਸਐਚਓ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।