ਨਿਊਜ਼ ਡੈਸਕ: ਅਮਰੀਕਾ ਦੇ ਮਿਸੀਸਿਪੀ ਵਿੱਚ ਇੱਕ ਸਕੂਲ ਦੇ ਮੈਦਾਨ ਵਿੱਚ ਫੁੱਟਬਾਲ ਮੈਚ ਦੀ ਜਿੱਤ ਦਾ ਜਸ਼ਨ ਮਨਾ ਰਹੇ ਲੋਕਾਂ ਉੱਤੇ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਿੰਨ ਲੋਕਾਂ ਦੀ ਮੌ.ਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ।
ਰਿਪੋਰਟ ਅਨੁਸਾਰ ਗੋਲੀਬਾਰੀ ਕੁਝ ਲੋਕਾਂ ਵਿਚਾਲੇ ਲੜਾਈ ਤੋਂ ਬਾਅਦ ਹੋਈ। ਫਿਲਹਾਲ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲੜਾਈ ਕਿਵੇਂ ਸ਼ੁਰੂ ਹੋਈ। ਹੋਮਜ਼ ਕਾਉਂਟੀ ਸ਼ੈਰਿਫ ਵਿਲੀ ਮਾਰਚ ਨੇ ਕਿਹਾ ਕਿ ਗੋਲੀਬਾਰੀ ਉਦੋਂ ਹੋਈ ਜਦੋਂ ਕਰੀਬ 200 ਤੋਂ 300 ਲੋਕ ਜਸ਼ਨ ਮਨਾ ਰਹੇ ਸਨ ਗੋਲੀਬਾਰੀ ਦੀ ਆਵਾਜ਼ ਸੁਣ ਕੇ ਹਫੜਾ-ਦਫੜੀ ਮਚ ਗਈ ਸੀ। ਜਿਸ ਵਿਚ ਕਈ ਲੋਕ ਜ਼ਖਮੀ ਹੋ ਗਏ। 8 ਲੋਕ ਗੰਭੀਰ ਜ਼ਖਮੀ ਹੋ ਗਏ ਹਨ।ਮਰਨ ਵਾਲਿਆਂ ਵਿੱਚੋਂ ਦੋ ਦੀ ਉਮਰ 19 ਸਾਲ ਸੀ, ਜਦੋਂ ਕਿ ਤੀਜੇ ਦੀ ਉਮਰ 25 ਸਾਲ ਸੀ। ਜ਼ਖਮੀਆਂ ਨੂੰ ਹਵਾਈ ਜਹਾਜ਼ ਰਾਹੀਂ ਸਥਾਨਕ ਹਸਪਤਾਲਾਂ ‘ਚ ਪਹੁੰਚਾਇਆ ਗਿਆ ਹੈ।
ਹੋਮਜ਼ ਕਾਉਂਟੀ ਸ਼ੈਰਿਫ ਵਿਲੀ ਮਾਰਚ ਨੇ ਗੋਲੀਬਾਰੀ ਨੂੰ ਅਰਾਜਕਤਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਗੋਲੀਬਾਰੀ ਲੇਕਸਿੰਗਟਨ, ਮਿਸੀਸਿਪੀ ਤੋਂ ਲਗਭਗ ਤਿੰਨ ਕਿਲੋਮੀਟਰ ਦੂਰ ਹੋਮਸ ਕਾਉਂਟੀ ਕਨਸੋਲੀਡੇਟਿਡ ਸਕੂਲ ਦੇ ਬਾਹਰ ਹੋਈ। ਇਸ ਦੌਰਾਨ ਲੋਕ ਫੁੱਟਬਾਲ ਮੈਚ ਦੇਖ ਕੇ ਘਰ ਪਰਤ ਰਹੇ ਸਨ। ਇਸ ਦੇ ਨਾਲ ਹੀ ਜਿੱਤ ਤੋਂ ਬਾਅਦ ਵੱਡੀ ਗਿਣਤੀ ਵਿਚ ਨੌਜਵਾਨ ਜਸ਼ਨ ਮਨਾਉਣ ਲਈ ਰੁਕੇ ਹੋਏ ਸਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਤੰਬਰ ਵਿੱਚ ਅਮਰੀਕਾ ਦੇ ਅਲਬਾਮਾ ਦੇ ਬਰਮਿੰਘਮ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਅਧਿਕਾਰੀਆਂ ਨੇ ਵੱਡੀ ਗੋਲੀਬਾਰੀ ਦੀ ਰਿਪੋਰਟ ਦਰਜ ਕੀਤੀ ਹੈ। ਬਰਮਿੰਘਮ ਪੁਲਿਸ ਵਿਭਾਗ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਲਿਖਿਆ ਕਿ ਗੋਲੀਬਾਰੀ ਸ਼ਹਿਰ ਦੇ ਫਾਈਵ ਪੁਆਇੰਟ ਸਾਊਥ ਇਲਾਕੇ ‘ਚ ਹੋਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।