ਚੰਡੀਗੜ੍ਹ: ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (PU) ਕੈਂਪਸ ਵਿੱਚ ਦੇਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਯੂਨੀਵਰਸਿਟੀ ਦੇ ਅੰਦਰ ਸ਼ਰੇਆਮ ਗੋਲੀਬਾਰੀ ਹੋਈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮ ਕਰੀਬ 5 ਵਜੇ ਵਾਪਰੀ, ਜਿਸ ਵਿੱਚ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਪੰਜਾਬ ਯੂਨੀਵਰਸਿਟੀ (SOPU) ਦੇ ਆਗੂ ਜਸ਼ਨਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ।
ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਇਸ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਡੀਐਸਪੀ ਦਲਬੀਰ ਸਿੰਘ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

