ਵਾਸ਼ਿੰਗਟਨ: ਅਮਰੀਕਾ ਦੇ ਕੈਲੀਫੋਰਨੀਆ ਸਥਿਤ ਗੁਰੂਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸਟਾਕਟਨ ‘ਚ ਵਾਪਰੀ ਹੈ। ਪੁਲਿਸ ਅਧਿਕਾਰੀਆਂ ਨੂੰ ਸਥਾਨਕ ਸਮੇਂ ਮੁਤਾਬਕ ਬੀਤੇ ਦਿਨ ਸ਼ਾਮ ਨੂੰ 6.42 ਵਜੇ ਘਟਨਾ ਦੀ ਜਾਣਕਾਰੀ ਮਿਲੀ ਸੀ। ਘਟਨਾ ‘ਚ ਤਿੰਨ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਦੇ ਮੁਤਾਬਕ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੈ।
ਸਟਾਕਟਨ ਪੁਲਿਸ ਦੇ ਬੁਲਾਰੇ ਜੋਸਫ ਸਿਲਵਾ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਘਟਨਾ ਗੁਰਦੁਆਰਾ ਸਾਹਿਬ ਵਿਖੇ ਹੋ ਰਹੇ ਵੇਟਲਿਫਟਿੰਗ ਇਵੇਂਟ ਦੌਰਾਨ ਵਾਪਰੀ, ਪਰ ਇਸ ਨੂੰ ਗੁਰਦੁਆਰਾ ਪ੍ਰਸ਼ਾਸਨ ਨੇ ਨਕਾਰ ਦਿੱਤਾ। ਇਸ ਘਟਨਾ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਹਾਲਾਂਕਿ ਤਿੰਨ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਗੁਰਦੁਆਰਾ ਕਮੇਟੀ ਨੇ ਕਿਹਾ ਕਿ ਵੇਟਲਿਫਟਿੰਗ ਦਾ ਇਕ ਪ੍ਰੋਗਰਾਮ ਹੋ ਰਿਹਾ ਸੀ, ਗੋਲੀਬਾਰੀ ਦਾ ਉਸ ਨਾਲ ਕੋਈ ਲੈਣ ਦੇਣ ਨਹੀਂ ਹੈ। ਸ਼ੋਸ਼ਲ ਮੀਡੀਆ ‘ਤੇ ਅਫ਼ਵਾਹ ਫੈਲਾਈ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਸ਼ੋਸਲ ਮੀਡੀਆ ‘ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਗੋਲੀਬਾਰੀ ਦੇ ਸਮੇਂ ਬਣਾਇਆ ਗਿਆ ਹੈ। ਵੀਡੀਓ ਨੂੰ ਰਵਿੰਦਰ ਸਿੰਘ ਰੋਬਿਨ ਨੇ ਟਵੀਟ ਕੀਤਾ ਹੈ, ਜਿਸ ‘ਚ ਮੰਚ ‘ਤੇ ਪ੍ਰੋਗਰਾਮ ਚਲਦਾ ਨਜ਼ਰ ਆ ਰਿਹਾ ਹੈ। ਇਸ ਵਿਚਾਲੇ ਕਈ ਰਾਊਂਡ ਫਾਇਰ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਜਿਸ ਤੋਂ ਬਾਅਦ ਪੰਡਾਲ ‘ਚ ਹਫੜਾ ਦਫੜੀ ਮਚ ਜਾਂਦੀ ਹੈ।
Stockton Gurdwara Sahib Committee on Shooting :-
It was a targeted shooting and again not connected to the Gurudwara.#Stockton Police Department is currently investigating the occurrence of shooting and
Gurdwara Sahib Stockton is committed to the safety of the sangat. pic.twitter.com/NW4BENIwCR
— Ravinder Singh Robin ਰਵਿੰਦਰ ਸਿੰਘ رویندرسنگھ روبن (@rsrobin1) August 28, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.