ਅਮਰੀਕਾ ‘ਚ ਹੇਲੋਵੀਨ ਰਾਤ ਨੂੰ ਫਿਰ ਹੋਈ ਗੋਲੀਬਾਰੀ, 14 ਜ਼ਖਮੀ

Rajneet Kaur
2 Min Read

ਨਿਊਜ਼ ਡੈਸਕ:ਅਮਰੀਕਾ ‘ਚ ਗੋਲੀਬਾਰੀ ਦਾ ਸਿਲਸਿਲਾ ਅਜੇ ਵੀ ਜਾਰੀ ਹੈ। 31 ਅਕਤੂਬਰ, 2022 ਨੂੰ ਹੇਲੋਵੀਨ ਰਾਤ ਨੂੰ ਸ਼ਿਕਾਗੋ ਦੇ ਪੱਛਮੀ ਪਾਸੇ ‘ਤੇ ਇੱਕ ਸਮੂਹਿਕ ਗੋਲੀਬਾਰੀ ਦੀ ਘਟਨਾ ਵਿੱਚ ਘੱਟੋ-ਘੱਟ 14 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜ਼ਖਮੀਆਂ ‘ਚ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ। ਸ਼ਿਕਾਗੋ ਪੁਲਿਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗੋਲੀਬਾਰੀ ਦੱਖਣੀ ਕੈਲੀਫੋਰਨੀਆ ਐਵੇਨਿਊ ਅਤੇ ਵੈਸਟ ਪੋਲਕ ਸਟ੍ਰੀਟ ਦੇ ਇਲਾਕੇ ਵਿੱਚ ਹੋਈ ਹੈ।

ਪੁਲਿਸ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਜ਼ਖਮੀਆਂ ‘ਚ ਇਕ 3 ਸਾਲ ਦਾ ਬੱਚਾ ਅਤੇ ਇਕ 11 ਸਾਲ ਦਾ ਬੱਚਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ 13 ਸਾਲਾ ਨੌਜਵਾਨ ਨੂੰ ਵੀ ਗੋਲੀ ਲੱਗੀ ਹੈ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦਾ ਸ਼ਿਕਾਰ ਹੋਏ ਬਾਕੀ ਬਾਲਗ ਸਨ। ਇਸ ਗੋਲੀਬਾਰੀ ‘ਚ ਜ਼ਖਮੀਆਂ ਤੋਂ ਇਲਾਵਾ ਇਕ ਵਿਅਕਤੀ ਨੂੰ ਕਾਰ ਨੇ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ। ਹਾਲਾਂਕਿ ਪੁਲਿਸ ਨੇ ਕਾਰ ਦੀ ਟੱਕਰ ‘ਚ ਜ਼ਖਮੀ ਹੋਏ ਵਿਅਕਤੀ ਬਾਰੇ ਜ਼ਿਆਦਾ ਖੁਲਾਸਾ ਨਹੀਂ ਕੀਤਾ ਹੈ।

ਸ਼ਿਕਾਗੋ ਦੇ ਪੁਲਿਸ ਸੁਪਰਡੈਂਟ ਡੇਵਿਡ ਬ੍ਰਾਊਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮੌਕੇ ‘ਤੇ ਮੌਜੂਦ ਪੌਡ ਕੈਮਰੇ ਦੀ ਵੀਡੀਓ ਵਿੱਚ ਇੱਕ ਕਾਰ ਅਤੇ ਕਾਰ ਵਿੱਚ ਸਵਾਰ ਦੋ ਨਿਸ਼ਾਨੇਬਾਜ਼ਾਂ ਨੂੰ ਚੌਰਾਹੇ ‘ਤੇ ਖੜੀ ਭੀੜ ‘ਤੇ ਅਚਾਨਕ ਗੋਲੀਬਾਰੀ ਕਰਦੇ ਹੋਏ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਸ਼ੱਕੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਹਮਲੇ ਪਿਛੇ ਦਾ ਕਾਰਨ ਅਝੇ ਤੱਕ ਸਪਸ਼ਟ ਨਹੀਂ ਹੋਇਆ। ਅਜੇ ਤੱਕ ਗੋਲੀ ਲੱਗਣ ਕਾਰਨ ਕਿਸੇ ਦੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment