ਅਮਰੀਕਾ ਦੀ ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਨੇੜੇ ਹੋਈ ਗੋਲੀਬਾਰੀ, ਦੋ ਦੀ ਮੌਤ, ਕਈ ਜ਼ਖਮੀ

Rajneet Kaur
2 Min Read

ਨਿਊਜ਼ ਡੈਸਕ: ਅਮਰੀਕਾ ਦੇ ਵਰਜੀਨੀਆ ਸੂਬੇ ਦੇ ਰਿਚਮੰਡ ‘ਚ ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਨੇੜੇ ਗੋਲੀਬਾਰੀ ਦੀ ਘਟਨਾ ‘ਚ 2 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ ਹੋ ਗਏ ਹਨ।  ਰਿਪੋਰਟਾਂ ਅਨੁਸਾਰ ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਨੇੜੇ ਹਾਈ ਸਕੂਲ ‘ਚ ਜਸ਼ਨ ਚਲ ਰਿਹਾ ਸੀ।

ਰਿਚਮੰਡ ਦੇ ਪੁਲਿਸ ਮੁਖੀ ਰਿਕ ਐਡਵਰਡਸ ਨੇ ਕਿਹਾ ਕਿ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਥੀਏਟਰ ਵਿਚ ਜਿੱਥੇ ਗ੍ਰੈਜੂਏਸ਼ਨ ਪ੍ਰੋਗਰਾਮ ਹੋ ਰਿਹਾ ਸੀ, ਦੇ ਅਧਿਕਾਰੀਆਂ ਨੇ ਸਥਾਨਕ ਸਮੇਂ ਅਨੁਸਾਰ ਸ਼ਾਮ 5:15 ਵਜੇ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਕੋਈ ਖਤਰਾ ਨਹੀਂ ਹੈ। ਹਾਲਾਂਕਿ ਹਿਰਾਸਤ ‘ਚ ਲਏ ਗਏ ਸ਼ੱਕੀਆਂ ਦੀ ਪਛਾਣ ਦਾ ਅਜੇ ਖੁਲਾਸਾ ਨਹੀਂ ਕੀਤਾ ਗਿਆ ਹੈ।

ਰਿਚਮੰਡ ਪੁਲਿਸ ਦੇ ਬੁਲਾਰੇ ਟਰੇਸੀ ਵਾਕਰ ਨੇ ਜ਼ਖਮੀਆਂ ਦੀ ਪੁਸ਼ਟੀ ਕੀਤੀ  ਹੈ। ਰਿਚਮੰਡ ਪਬਲਿਕ ਸਕੂਲ ਦੇ ਅਧਿਕਾਰੀ ਮੈਥਿਊ ਸਟੈਨਲੇ ਨੇ ਦੱਸਿਆ ਕਿ ਹਿਊਗੁਏਨੋਟ ਹਾਈ ਸਕੂਲ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਮੋਨਰੋ ਪਾਰਕ ਵਿੱਚ ਗੋਲੀਬਾਰੀ ਹੋਈ। ਪਾਰਕ ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਦੇ ਕੈਂਪਸ ਦੇ ਥੀਏਟਰ ਤੋਂ ਸੜਕ ਦੇ ਪਾਰ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment