ਨਿਊਜ਼ ਡੈਸਕ: ਵਿਸਕਾਨਸਿਨ ਦੇ ਇਕ ਈਸਾਈ ਸਕੂਲ ਵਿਚ ਗੋਲੀਬਾਰੀ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌ.ਤ ਹੋ ਗਈ ਹੈ। ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਸੋਮਵਾਰ ਨੂੰ ਮੈਡੀਸਨ ਦੇ ਅਬਡੈਂਟ ਲਾਈਫ ਕ੍ਰਿਸ਼ਚੀਅਨ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੈਡੀਸਨ ਪੁਲਿਸ ਨੇ ਸਥਿਤੀ ਨੂੰ ਕਾਬੂ ਹੇਠ ਕੀਤਾ ਅਤੇ ਕਿਹਾ ਕਿ ਜਾਂਚ ਜਾਰੀ ਹੈ।
ਸਥਾਨਿਕ ਪੁਲਿਸ ਨੇ ਵੀ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੀ ਅਪੀਲ ਕੀਤੀ ਹੈ। ਰਿਪੋਰਟਾਂ ਮੁਤਾਬਿਕ ਗੋਲੀਬਾਰੀ ‘ਚ ਸ਼ੱਕੀ ਹਮਲਾਵਰ ਸਮੇਤ ਪੰਜ ਲੋਕ ਮਾਰੇ ਗਏ। ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਿਲ ਹਨ। ਮੈਡੀਸਨ ਪੁਲਿਸ ਦੁਆਰਾ ਸੋਸ਼ਲ ਮੀਡੀਆ ‘ਤੇ ਜਾਰੀ ਕੀਤੇ ਗਏ ਇੱਕ ਬਿਆਨ ਦੇ ਅਨੁਸਾਰ, ਪੁਲਿਸ ਮੁਖੀ ਸ਼ੌਨ ਬਾਰਨਸ ਨੇ ਕਿਹਾ ਕਿ ਗੋਲੀਬਾਰੀ ਵਿੱਚ ਘੱਟੋ-ਘੱਟ ਪੰਜ ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਸ਼ੱਕੀ ਸ਼ੂਟਰ ਵੀ ਸ਼ਾਮਿਲ ਹਨ। ਹਮਲਾਵਰ ਇਕ ਕਿਸ਼ੌਰ ਹੈ। ਜਦੋਂ ਪੁਲਿਸ ਅਧਿਕਾਰੀ ਸਕੂਲ ਪਹੁੰਚੇ ਤਾਂ ਕਿਸ਼ੌਰ ਸ਼ੂਟਰ ਮ੍ਰਿਤ.ਕ ਪਾਇਆ ਗਿਆ। ਬਾਰਨੇਸ ਨੇ ਦੱਸਿਆ ਕਿ ਬਚਾਅ ਕਾਰਜਾਂ ਦੌਰਾਨ ਪੰਜ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ।
ਮੌਕੇ ਤੋਂ ਪੋਸਟ ਕੀਤੀ ਗਈ ਵੀਡੀਓ ਵਿੱਚ ਪੁਲਿਸ ਤੋਂ ਇਲਾਵਾ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਦਿਖਾਈ ਦੇ ਰਹੀਆਂ ਹਨ। ਐਮਰਜੈਂਸੀ ਰਾਹਤ ਟੀਮ ਦੇ ਕਰਮਚਾਰੀ ਵੀ ਵੱਡੀ ਗਿਣਤੀ ਵਿੱਚ ਦੇਖੇ ਗਏ। ਗੋਲੀਬਾਰੀ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।