ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਗੋਲੀਬਾਰੀ, ਪੁਲਿਸ ਅਧਿਕਾਰੀ ਸਮੇਤ 5 ਦੀ ਮੌਤ

Rajneet Kaur
2 Min Read

ਨਿਊਜ਼ ਡੈਸਕ: ਅਮਰੀਕਾ ਦੇ ਇਕ ਹੋਰ ਸ਼ਹਿਰ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਉੱਤਰੀ ਕੈਰੋਲੀਨਾ ਸ਼ਹਿਰ ‘ਚ ਗੋਲੀਬਾਰੀ ਕਾਰਨ ਲੋਕਾਂ ‘ਚ ਹਲਚਲ ਮਚ ਗਈ। ਇਸ ਘਟਨਾ ‘ਚ ਹੁਣ ਤੱਕ 5 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। 

ਮੇਅਰ ਨੇ ਦੱਸਿਆ ਕਿ ਗੋਲੀਬਾਰੀ ਇੱਕ ਰਿਹਾਇਸ਼ੀ ਇਲਾਕੇ ਵਿੱਚ ਹੋਈ ਹੈ। ਇਸ ਵਿੱਚ ਇੱਕ ਪੁਲਿਸ ਅਧਿਕਾਰੀ ਸਮੇਤ 5 ਲੋਕ ਮਾਰੇ ਗਏ ਹਨ। ਰੇਲੇ ਦੀ ਮੇਅਰ ਮੈਰੀ-ਐਨ ਬਾਲਡਵਿਨ ਨੇ ਕਿਹਾ ਕਿ ਇਹ ਘਟਨਾ ਸ਼ਾਮ 5 ਵਜੇ ਦੇ ਕਰੀਬ ਵਾਪਰੀ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਰੈਲੀ ਦੇ ਮੇਅਰ ਮੈਰੀ-ਐਨ ਬਾਲਡਵਿਨ ਨੇ ਹਮਲੇ ਤੋਂ ਬਾਅਦ ਕਿਹਾ, ‘ਰੇਲੇ ਸ਼ਹਿਰ ਲਈ ਇਹ ਦੁਖਦਾਈ ਦਿਨ ਹੈ, ਸਾਨੂੰ ਸਾਰਿਆਂ ਨੂੰ ਇਸ ਸਮੇਂ ਇਕੱਠੇ ਹੋਣ ਦੀ ਲੋੜ ਹੈ। ਸਾਨੂੰ ਉਨ੍ਹਾਂ ਲੋਕਾਂ ਦਾ ਸਮਰਥਨ ਕਰਨ ਦੀ ਜ਼ਰੂਰਤ ਹੈ ਜਿਨ੍ਹਾਂ ਨੇ ਇਸ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਸਾਨੂੰ ਮਾਰੇ ਗਏ ਪੁਲਿਸ ਅਧਿਕਾਰੀ ਅਤੇ ਜ਼ਖਮੀ ਪੁਲਿਸ ਅਧਿਕਾਰੀ ਦੇ ਪਰਿਵਾਰ ਦਾ ਸਮਰਥਨ ਕਰਨ ਦੀ ਲੋੜ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਵੇਕਮੇਡ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ੱਕੀ ਵਿਅਕਤੀ ਨੂੰ ਅਧਿਕਾਰੀਆਂ ਨੇ ਗੈਰੇਜ ਵਿੱਚ ਬੰਦ ਕਰ ਦਿੱਤਾ ਸੀ। ਰੇਲੇ ਪੁਲਿਸ ਨੇ ਕਿਹਾ ਕਿ ਸਥਾਨਕ ਨਿਵਾਸੀਆਂ ਨੂੰ ਘਰ ਰਹਿਣ ਦੀ ਬੇਨਤੀ ਕੀਤੀ ਗਈ ਹੈ। ਫਿਲਹਾਲ ਪੁਲਿਸ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment