ਨਿਊਜ਼ ਡੈਸਕ: ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਰ ਰੋਜ਼ ਕਿਸੇ ਨਾ ਕਿਸੇ ਸ਼ਹਿਰ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲੋਕਾਂ ਵਿੱਚ ਦਹਿਸ਼ਤ ਅਤੇ ਮੌਤ ਦਾ ਕਾਰਨ ਬਣ ਰਹੀਆਂ ਹਨ। ਨਿਊ ਮੈਕਸੀਕੋ ਦੇ ਲਾਸ ਕਰੂਸ ਸ਼ਹਿਰ ਦੇ ਇੱਕ ਪਾਰਕ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।
ਘਟਨਾ ਤੋਂ ਬਾਅਦ ਸ਼ੁੱਕਰਵਾਰ ਰਾਤ ਕਰੀਬ 10 ਵਜੇ ਪੁਲਿਸ ਅਤੇ ਫਾਇਰ ਬ੍ਰਿਗੇਡ ਸ਼ਹਿਰ ਦੇ ‘ਯੰਗ ਪਾਰਕ’ ‘ਚ ਪਹੁੰਚੀ। ਪਾਰਕ ਵਿੱਚ ਇੱਕ ਕਾਰ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ ਅਤੇ ਲਗਭਗ 200 ਲੋਕ ਇਕੱਠੇ ਹੋਏ ਸਨ।ਪੁਲਿਸ ਨੇ ਦੱਸਿਆ ਕਿ ਇਸ ਕਾਰ ਸ਼ੋਅ ਲਈ ਇਜਾਜ਼ਤ ਨਹੀਂ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੀੜਤਾਂ ਦਾ ਪਹਿਲਾਂ ਮੌਕੇ ‘ਤੇ ਇਲਾਜ ਕੀਤਾ ਗਿਆ ਅਤੇ ਫਿਰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਲਾਸ ਕ੍ਰੂਸ ਦੇ ਪੁਲਿਸ ਮੁਖੀ ਜੇਰੇਮੀ ਸਟੋਰੀ ਨੇ ਕਿਹਾ ਕਿ ਪਾਰਕ ਦੇ ਇੱਕ ਵੱਡੇ ਹਿੱਸੇ ਵਿੱਚ 50 ਤੋਂ 60 ਸ਼ੈੱਲ ਦੇ ਖੋਲ ਖਿੱਲਰੇ ਪਾਏ ਗਏ ਹਨ, ਜੋ ਇਹ ਦਰਸਾਉਂਦੇ ਹਨ ਕਿ ਕਈ ਲੋਕਾਂ ਨੇ ਕਈ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਸੀ।
ਪੁਲਿਸ ਨੂੰ ਸ਼ੱਕ ਹੈ ਕਿ ਇਹ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਦੀ ਘਟਨਾ ਸੀ ਜਿਸ ਵਿਚ ਤਿੰਨ ਲੋਕਾਂ ਦੀ ਮੌਤ ਅਤੇ 15 ਲੋਕ ਜ਼ਖਮੀ ਹੋ ਗਏ ਸਨ। ਮਰਨ ਵਾਲਿਆਂ ਵਿੱਚ ਦੋ 19 ਸਾਲਾ ਨੌਜਵਾਨ ਅਤੇ ਇੱਕ 16 ਸਾਲਾ ਨੌਜਵਾਨ ਸ਼ਾਮਿਲ ਹੈ। ਪੁਲਿਸ ਨੇ ਅਜੇ ਤੱਕ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਹਾਲਾਂਕਿ ਸ਼ਹਿਰ ਦੇ ਇਸ ਪਾਰਕ ਵਿੱਚ ਗੈਰ-ਕਾਨੂੰਨੀ ਕਾਰਾਂ ਦੇ ਸ਼ੋ ਕੋਈ ਨਵੀਂ ਗੱਲ ਨਹੀਂ ਹੈ, ਇਸ ਤੋਂ ਪਹਿਲਾਂ ਇਸ ਇਲਾਕੇ ਵਿੱਚ ਪੁਲਿਸ ਦੀ ਜ਼ਿਆਦਾ ਮੌਜੂਦਗੀ ਹੁੰਦੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।