ਕੋਲੋਰਾਡੋ ਦੇ ਨਾਈਟ ਕਲੱਬ ‘ਚ ਗੋਲੀਬਾਰੀ, 5 ਮੌਤਾਂ

Global Team
1 Min Read

ਨਿਊਜ ਡੈਸਕ : ਕੋਲੋਰਾਡੋ ਦੇ ਇੱਕ ਨਾਈਟ ਕਲੱਬ ਵਿੱਚ ਹੋਈ ਗੋਲੀਬਾਰੀ ਵਿੱਚ 5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਦਕਿ ਇਸ ਘਟਨਾ ‘ਚ 18 ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਕੋਲੋਰਾਡੋ ਪੁਲਸ ਮੁਤਾਬਕ ਉਨ੍ਹਾਂ ਨੇ ਇਕ ਸ਼ੱਕੀ ਨੂੰ ਹਿਰਾਸਤ ‘ਚ ਲਿਆ ਹੈ। ਜਿਸ ਪਾਸੋਂ ਇਸ ਗੋਲੀਬਾਰੀ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਦੇਰ ਰਾਤ ਨੂੰ ਵਾਪਰੀ। ਜਿਸ ਸਮੇਂ ਕਲੱਬ ‘ਚ ਗੋਲੀਬਾਰੀ ਹੋਈ, ਉਸ ਸਮੇਂ ਵੱਡੀ ਗਿਣਤੀ ‘ਚ ਲੋਕ ਉਥੇ ਮੌਜੂਦ ਸਨ।
ਕੋਲੋਰਾਡੋ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਅੱਧੀ ਰਾਤ ਤੋਂ ਠੀਕ ਪਹਿਲਾਂ ਉਸ ਨੂੰ ਗੋਲੀਬਾਰੀ ਦੀ ਸੂਚਨਾ ਦੇਣ ਲਈ ਫੋਨ ਆਇਆ। ਫੋਨ ਕਰਨ ਵਾਲੇ ਨੇ ਫੋਨ ‘ਤੇ ਦੱਸਿਆ ਸੀ ਕਿ ਨਾਈਟ ਕਲੱਬ ‘ਚ ਕੁਝ ਲੋਕ ਅੰਨ੍ਹੇਵਾਹ ਫਾਇਰਿੰਗ ਕਰ ਰਹੇ ਹਨ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਰਵਾਨਾ ਹੋ ਗਈ। ਫਿਲਹਾਲ ਪੁਲਿਸ ਨੇ ਇਸ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਤਹਿ ਤੱਕ ਜਾਣ ਲਈ ਪੁਲਿਸ ਨਾਈਟ ਕਲੱਬ ਦੇ ਬਾਹਰ ਅਤੇ ਅੰਦਰ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ। ਪੁਲੀਸ ਨੇ ਇਸ ਘਟਨਾ ਸਬੰਧੀ ਨਾਈਟ ਕਲੱਬ ਵਿੱਚ ਡਿਊਟੀ ਕਰ ਰਹੇ ਕੁਝ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਹੈ।

Share this Article
Leave a comment