ਫਰੀਦਕੋਟ: ਬਹਿਬਲ ਇਨਸਾਫ ਮੋਰਚਾ ਚਲਾਉਣ ਵਾਲੇ ਫਰੀਦਕੋਟ ਸੁਖਰਾਜ ਸਿੰਘ ਨਿਆਂਮੀਵਾਲਾ ਦੀ ਲਾਇਸੈਂਸੀ ਰਿਵਾਲਵਰ ਸਾਫ ਕਰਦੇ ਸਮੇਂ ਬਾਂਹ ਵਿੱਚ ਗੋਲੀ ਲੱਗ ਗਈ। ਉਸ ਨੂੰ ਇਲਾਜ ਲਈ ਫਰੀਦਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਸੁਖਰਾਜ ਦੀ ਹਾਲਤ ਠੀਕ ਹੈ। ਗੋਲੀ ਬਾਂਹ ਨੂੰ ਛੂਹ ਕੇ ਬਾਹਰ ਆ ਗਈ।
ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਅਧੀਨ ਸੁਖਰਾਜ ਸਿੰਘ ਨੇ ਦੱਸਿਆ ਕਿ ਉਹ ਖਤਰੇ ਤੋਂ ਬਾਹਰ ਹੈ ਅਤੇ ਉਸ ਨੂੰ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਲੱਗ ਗਈ। ਗੋਲੀ ਉਸ ਦੀ ਬਾਂਹ ਨੂੰ ਛੂਹ ਕੇ ਬਾਹਰ ਨਿਕਲ ਗਈ। ਸਾਵਧਾਨੀ ਵਜੋਂ ਸੁਖਰਾਜ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਦੱਸਣਯੋਗ ਹੈ ਕਿ ਸੁਖਰਾਜ ਸਿੰਘ ਬਹਿਬਲ ਗੋਲੀ ਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ, ਜੋ ਇਸ ਗੋਲੀਬਾਰੀ ਕੇਸ ਦੀ ਪੈਰਵੀ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।