ਨਿਊਜ਼ ਡੈਸਕ: ਕੈਨੇਡਾ ਦੇ ਬਰੈਂਪਟਨ ਵਿੱਚ ਤਰਨਤਾਰਨ ਦੇ ਪਿੰਡ ਨੰਦਪੁਰ ਦੇ ਦੋ ਭਰਾਵਾਂ ‘ਤੇ ਕਾਰ ਸਵਾਰਾਂ ਨੇ ਗੋਲੀਬਾਰੀ ਕਰ ਦਿੱਤੀ। ਇਸ ਘਟਨਾਂ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮ੍ਰਿਤਕ ਪ੍ਰਿਤਪਾਲ ਸਿੰਘ 7 ਮਹੀਨੇ ਪਹਿਲਾ ਹੀ ਆਪਣੇ ਵੱਡੇ ਭਰਾ ਖੁਸ਼ਵੰਤਪਾਲ ਸਿੰਘ ਦੇ ਕੋਲ ਬਰੈਂਪਟਨ ਵਿੱਚ ਗਿਆ ਸੀ।
ਪਿੰਡ ਨੰਦਪੁਰ ਦੇ ਰਹਿਣ ਵਾਲੇ ਕਿਸਾਨ ਸਰਬਜੀਤ ਸਿੰਘ ਦੇ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਰਹਿੰਦੇ ਆਪਣੇ ਦੋ ਨੌਜਵਾਨ ਪੁੱਤਰਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਪੁੱਤਰ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਕੈਨੇਡਾ ਦੇ ਬਰੈਂਪਟਨ ਵਿੱਚ ਵਾਪਰੀ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।
ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਖੁਸ਼ਵੰਤ ਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਅਤੇ 6 ਮਹੀਨੇ ਪਹਿਲਾਂ ਉਸ ਦਾ ਛੋਟਾ ਪੁੱਤਰ ਪ੍ਰਿਤਪਾਲ ਸਿੰਘ ਵੀ ਆਪਣੇ ਵੱਡੇ ਭਰਾ ਨੂੰ ਮਿਲਣ ਲਈ ਉੱਥੇ ਗਿਆ ਸੀ। ਸਵੇਰੇ ਉਸ ਨੂੰ ਫੋਨ ਕਰਨ ‘ਤੇ ਉੱਥੇ ਰਹਿੰਦੇ ਉਸ ਦੇ ਦੋਸਤ ਨੇ ਦੱਸਿਆ ਕਿ ਘਰ ਦੇ ਬਾਹਰ ਆਪਣੀ ਕਾਰ ਤੋਂ ਬਰਫ ਸਾਫ ਕਰ ਰਹੇ ਦੋ ਭਰਾਵਾਂ ‘ਤੇ ਕਾਰ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਪ੍ਰਿਤਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।