ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਕੀਤੀ ਗਈ। ਹਾਲਾਂਕਿ, ਉਹ ਬਚ ਗਏ।
ਹਮਲੇ ਦੀ ਸਾਹਮਣੇ ਆਈ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਸ਼ਖ਼ਸ ਹੌਲੀ-ਹੌਲੀ ਸੁਖਬੀਰ ਸਿੰਘ ਬਾਦਲ ਵੱਲ ਆ ਰਿਹਾ ਸੀ ਅਤੇ ਅਚਾਨਕ ਆਪਣੀ ਜੇਬ ਵਿਚੋਂ ਪਿਸਤੌਲ ਕੱਢ ਲਈ ਪਰ ਇਸ ਤੋਂ ਪਹਿਲਾਂ ਕਿ ਉਹ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਂਦਾ, ਇੱਕ ਸੇਵਾਦਾਰ ਨੇ ਮੌਕੇ ‘ਤੇ ਵੇਖ ਕੇ ਤੁਰੰਤ ਉਸ ਦਾ ਹੱਥ ਫੜ ਲਿਆ ਅਤੇ ਹੱਥ ਉਪਰ ਕਰ ਦਿੱਤਾ, ਜਿਸ ਦੌਰਾਨ ਫਾਇਰ ਹਵਾ ਵਿੱਚ ਚਲ ਗਿਆ। ਹਮਲਾਵਰ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਨਾਰਾਇਣ ਸਿੰਘ ਚੌੜਾ ਦੱਸਿਆ ਜਾ ਰਿਹਾ ਹੈ। ਇਹ ਸ਼ਖਸ ਬੀਤੇ ਦਿਨ ਵੀ ਇਥੇ ਸ੍ਰੀ ਦਰਬਾਰ ਸਾਹਿਬ ਵਿੱਚ ਮੌਜੂਦ ਸੀ ਅਤੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਫਿਰਾਕ ਵਿੱਚ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਸਮੇਤ ਆਗੂਆਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।