ਨਵੀਂ ਦਿੱਲੀ: ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਦਿੱਲੀ ਦੇ ਪੰਜਾਬੀ ਬਾਗ਼ ਸਥਿਤ ਘਰ ‘ਤੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ ਜਿਸ ‘ਚ ਦੋ ਵਿਅਕਤੀ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ‘ਤੇ ਫਾਇਰਿੰਗ ਕਰ ਰਹੇ ਹਨ।
ਤੁਹਾਨੂੰ ਦੱਸ ਦਈਏ ਕਿ ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇੱਕ ਹੈ। ਦੀਪ ਮਲਹੋਤਰਾ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦਾ ਜੱਦੀ ਘਰ ਵੀ ਫਰੀਦਕੋਟ ਵਿੱਚ ਹੈ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਸੂਤਰਾਂ ਮੁਤਾਬਕ ਪੌਂਟੀ ਚੱਢਾ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਦੌਰਾਨ ਪੰਜਾਬ ਦੇ ਸ਼ਰਾਬ ਕਾਰੋਬਾਰ ‘ਤੇ ਕੰਟਰੋਲ ਸੀ। ਇਸ ਨੂੰ ਤੋੜਨ ਲਈ ਸੁਖਬੀਰ ਬਾਦਲ ਦੀਪ ਮਲਹੋਤਰਾ ਨੂੰ ਲੈ ਕੇ ਆਏ ਸਨ। ਜਿਸ ਤੋਂ ਬਾਅਦ ਅਕਾਲੀ ਦਲ ਨੇ ਖੁਦ ਉਨ੍ਹਾਂ ਨੂੰ ਟਿਕਟ ਦੇ ਦਿੱਤੀ।
ਇਸ ਘਟਨਾ ਤੋਂ ਕੁਝ ਦਿਨ ਪਹਿਲਾਂ ਫਰੀਦਕੋਟ ‘ਚ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਦੋ ਠੇਕਿਆਂ ਨੂੰ ਵੀ ਅੱਗ ਲਾਈ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਠੇਕਿਆਂ ਨੂੰ ਅੱਗ ਲਾਉਣ ਵਾਲਿਆਂ ਨੂੰ ਕਾਬੂ ਵੀ ਕਰ ਲਿਆ ਸੀ। ਇਸ ਵਾਰਦਾਤ ਪਿੱਛੇ ਗੋਲਡੀ ਬਰਾੜ ਦਾ ਹੱਥ ਦੱਸਿਆ ਜਾ ਰਿਹਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।