ਜਲੰਧਰ: ਜਲੰਧਰ ‘ਚ ਪੁਲਿਸ ਅਤੇ ਗੈਂਗ.ਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਇੱਕ ਗੈਂਗਸਟਰ ਨੇ ਜਮਸ਼ੇਰ ਜੰਡਿਆਲਾ ਰੋਡ ‘ਤੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਗੈਂਗਸਟਰ ਦੇ ਸਾਥੀ ਨੂੰ ਗੋਲੀ ਲੱਗ ਗਈ। ਇਸ ਭਿਆਨਕ ਗੋਲਾਬਾਰੀ ਵਿੱਚ ਕਰੀਬ 15 ਰਾਉਂਡ ਗੋਲੀਆਂ ਚਲਾਈਆਂ ਗਈਆਂ। ਜ਼ਖਮੀ ਦੋਸ਼ੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਪਹਿਲਾਂ ਤੋਂ ਗ੍ਰਿਫ਼ਤਾਰ ਕੀਤੇ ਹੋਏ ਬਦਮਾਸ਼ਾਂ ਨੂੰ ਪੁਲਿਸ ਗੋਲਾ ਬਾਰੂਦ ਦੀ ਰਿਕਵਰੀ ਲਈ ਲੈ ਕੇ ਗਈ ਸੀ। ਜਿਵੇਂ ਹੀ ਪੁਲਿਸ ਬਦਮਾਸ਼ਾਂ ਨੂੰ ਉਨ੍ਹਾਂ ਦੀ ਸ਼ਨਾਖ਼ਤ ਕੀਤੀ ਜਗ੍ਹਾ ’ਤੇ ਲੈ ਕੇ ਗਈ। ਤਾਂ ਉਨ੍ਹਾਂ ਵਿਚੋਂ ਇਕ ਬਦਮਾਸ਼ ਨੇ ਉਥੇ ਲੁਕੋਏ ਹੋਏ ਹਥਿਆਰ ਨਾਲ ਪੁਲਿਸ ’ਤੇ ਹਮਲਾ ਕਰ ਦਿਤਾ। ਇਸ ਤੋਂ ਬਾਅਦ ਪੁਲਿਸ ਨੇ ਆਪਣਾ ਬਚਾਅ ਕਰਦੇ ਹੋਏ ਗੈਂਗਸਟਰ ‘ਤੇ ਗੋ.ਲੀਆਂ ਚਲਾ ਦਿੱਤੀਆਂ। ਇਹ ਗੋਲੀ ਗੈਂਗਸਟਰ ਨੂੰ ਲੱਗੀ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਉਸ ਕੋਲੋਂ 6 ਹਥਿਆਰ ਅਤੇ ਗੋ.ਲੀਆਂ ਵੀ ਬਰਾਮਦ ਕੀਤੀਆਂ ਹਨ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪਿੰਡ ਜੰਡਿਆਲਾ ਮਾਜਕੀ ਵਿੱਚ ‘ਆਪ’ ਵਰਕਰ ’ਤੇ ਗੋ.ਲੀ ਚਲਾਉਣ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਜਦੋਂ ਟੀਮ ਉਕਤ ਮੁਲਜ਼ਮ ਕੋਲੋਂ ਉਸ ਦੇ ਨਿਸ਼ਾਨਦੇਹੀ ਵਾਲੇ ਹਥਿਆਰ ਬਰਾਮਦ ਕਰਨ ਪਹੁੰਚੀ ਤਾਂ ਉਸ ਨੇ ਪੁਲਿਸ ’ਤੇ ਗੋ.ਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਗੋ.ਲੀਬਾਰੀ ਕੀਤੀ ਅਤੇ ਮੁਕਾਬਲੇ ‘ਚ ਦੋਸ਼ੀ ਦੀ ਲੱਤ ‘ਤੇ ਗੋ.ਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।