ਸਰੀ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਪੰਜਾਬੀ ਨੌਜਵਾਨ ਜਖ਼ਮੀ

Rajneet Kaur
1 Min Read

ਸਰੀ: ਸਭ ਤੋਂ ਵੱਧ ਪੰਜਾਬੀ ਵਸੋ ਵਾਲੇ ਕੈਨੇਡਾ  ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਪੰਜਾਬੀ ਨੂੰ ਦਿਨ-ਦਿਹਾੜੇ ਗੋਲੀ ਮਾਰ ਦਿੱਤੀ ਹੈ।  ਗੋਲੀਬਾਰੀ ‘ਚ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਕੇਵਿਨ ਸੰਘਾ ਵਜੋਂ ਹੋਈ ਹੈ।

ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਦੁਪਹਿਰ 1:33 ਵਜੇ 120 ਸਟਰੀਟ ਦੇ 8400 ਬਲਾਕ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚਣ ‘ਤੇ ਫਰੰਟਲਾਈਨ ਅਫ਼ਸਰਾਂ ਨੇ ਇਕ ਕਾਰ ਦੇ ਕੋਲ ਬੰਦੂਕ ਦੀ ਗੋਲੀ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਵੇਖਿਆ, ਜਿਸ ਮਗਰੋਂ ਪੀੜਤ ਨੂੰ ਗੰਭੀਰ ਸੱਟਾਂ ਨਾਲ ਤੁਰੰਤ ਹਸਪਤਾਲ ਲਿਜਾਇਆ ਗਿਆ।  ਸਰੀ RCMP ਘਟਨਾ ਦੀ ਜਾਂਚ ਕਰ ਰਹੀ ਹੈ। ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

ਫਿਲਹਾਲ ਜਖਮੀ ਕੇਵਲ ਸੰਘਾ ਦੇ ਹੋਸ਼ ਵਿੱਚ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ ਤਾਂ ਜੋ ਹਮਲੇ ਦਾ ਕਾਰਨ ਪਤਾ ਲਗ ਸਕੇ।  ਲਗਾਤਾਰ ਇਹ ਦੂਜੇ ਦਿਨ ਹੈ ਜਦੋਂ ਕੈਨੇਡਾ ਵਿੱਚ ਦੂਜੇ ਪੰਜਾਬ ਤੇ ਗੋਲੀ ਚੱਲੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment