ਜਲੰਧਰ: ਦੀਵਾਲੀ ਦੀ ਰਾਤ ਜਲੰਧਰ ‘ਚ ਕਾਰ ‘ਚੋਂ ਇਕ ਵਿਅਕਤੀ ਦੀ ਗੋਲੀਆਂ ਚਲਾਉਂਦੇ ਦੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਹੰਸਰਾਜ ਸਟੇਡੀਅਮ ਨੇੜੇ ਕਾਰ ਸਵਾਰ ਇਕ ਨੌਜਵਾਨ ਸ਼ਰੇਆਮ ਹਵਾ ‘ਚ ਫਾਇਰਿੰਗ ਕਰ ਰਿਹਾ ਹੈ ਅਤੇ ਹਵਾ ‘ਚ ਫਾਇਰਿੰਗ ਕਰਨ ਦੀ ਵੀਡੀਓ ਉਕਤ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇਸ ਦੌਰਾਨ ਨੌਜਵਾਨ ਨੇ ਬਾਲੀਵੁੱਡ ਗੀਤ ਵਜਾਇਆ ਅਤੇ ਕਾਰ ‘ਚੋਂ ਗੋਲੀਆਂ ਚਲਾ ਦਿਤੀਆਂ। ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਦੱਸ ਦਈਏ ਕਿ ਸੂਬੇ ‘ਚ ਪਿਛਲੇ ਕੁਝ ਮਹੀਨਿਆਂ ਤੋਂ ਵਧ ਰਹੀਆਂ ਹੱਤਿਆਵਾਂ ਦੀਆਂ ਘਟਨਾਵਾਂ ਕਾਰਨ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਮਾਰਚ 2022 ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕ.ਤਲ, ਮਈ 2022 ਵਿੱਚ ਗਾਇਕ ਸਿੱਧੂ ਮੂਸੇਵਾਲਾ, ਨਵੰਬਰ 2022 ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕ.ਤਲ ਵਰਗੀਆਂ ਘਟਨਾਵਾਂ ਕਾਰਨ ਪੰਜਾਬ ਵਿੱਚ ਗੰਨ ਕਲਚਰ ਨੂੰ ਬੜ੍ਹਾਵਾ ਦੇਣ ’ਤੇ ਪਾਬੰਦੀ ਲਾ ਦਿੱਤੀ ਸੀ। ਉਸ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਗੰਨ ਕਲਚਰ ਨੂੰ ਠੱਲ੍ਹ ਪਾਉਣ ਲਈ ਨਾ ਸਿਰਫ਼ 813 ਬੰਦੂਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਸਨ, ਸਗੋਂ ਰਾਜ ਦੇ ਡੀਜੀਪੀ, ਸਾਰੇ ਡੀਐਮਜ਼, ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੱਤਰ ਲਿਖ ਕੇ ਹ.ਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ ਲਗਾਉਣ ਲਈ ਕਿਹਾ ਸੀ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।