ਅੰਮ੍ਰਿਤਸਰ ਦੇ ਵਿੱਚ ਆਏ ਦਿਨ ਹੀ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ-ਜਲੰਧਰ ਜੀ ਟੀ. ਰੋਡ ’ਤੇ ਕਸਬਾ ਦੋਬੁਰਜੀ ਵਿਖੇ ਅਮਰੀਕਾ ਦੇ ਪੱਕੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿਤਾ। ਨੌਜਵਾਨ ਨੂੰ ਉਸ ਦੇ ਘਰ ਆ ਕੇ ਦੋ ਜਣਿਆਂ ਵਲੋਂ ਗੋਲੀਆਂ ਮਾਰੀਆਂ ਗਈਆਂ ਹਨ।
ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਰਅਸਲ ਇਹ ਮਾਮਲਾ ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ਦਾ ਹੈ ਅਤੇ ਦਰਅਸਲ ਦਿਨ ਦਿਹਾੜੇ ਤੜਕਸਾਰ ਇੱਕ ਘਰ ਦੇ ਉੱਪਰ ਦੋ ਨੌਜਵਾਨਾਂ ਦੇ ਵੱਲੋਂ ਗੋਲੀਆਂ ਚਲਾਈਆਂ ਗਈਆਂ ਹੈ। ਘਰ ਦੇ ਅੰਦਰ ਵੜ ਕੇ ਦੋ ਨੌਜਵਾਨਾਂ ਦੇ ਵੱਲੋਂ ਗੋਲੀਆਂ ਚਲਾਈਆਂ ਗਈਆਂ। ਬੱਚਿਆਂ ਵੱਲੋਂ ਹੱਥ ਜੋੜਦੇ ਰਹੇ ਕਿ ਸਾਡੇ ਘਰਦਿਆਂ ਨੂੰ ਗੋਲੀਆਂ ਨਾ ਮਾਰੋ ਛੋਟੇ- ਛੋਟੇ ਬੱਚੇ ਹਨ। ਪੁਲਿਸ ਦੇ ਵੱਲੋਂ ਮੌਕੇ ਉੱਤੇ ਪਹੁੰਚ ਕੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਸਾਰੀ ਘਟਨਾ ਘਰ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ ਹੈ।
ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਘਰ ਵਿੱਚ ਦੋ ਬੱਚੇ ਅਤੇ ਬਜ਼ੁਰਗ ਮਾਂ ਸਮੇਤ 5 ਲੋਕ ਮੌਜੂਦ ਸਨ। ਛੋਟੇ-ਛੋਟੇ ਬੱਚੇ ਆਪਣੇ ਪਿਤਾ ਨੂੰ ਛੱਡਣ ਲਈ ਹੱਥ ਜੋੜਦੇ ਰਹੇ। ਪਰ ਦੋਸ਼ੀ ਦਾ ਇਰਾਦਾ ਉਸ ਨੂੰ ਮਾਰਨ ਦਾ ਸੀ। ਤਿੰਨ ਗੋਲੀਆਂ ਚੱਲਣ ਤੋਂ ਬਾਅਦ ਜਦੋਂ ਹਥਿਆਰ ਬੰਦ ਹੋ ਗਿਆ ਤਾਂ ਦੋਸ਼ੀ ਘਰੋਂ ਫਰਾਰ ਹੋ ਗਿਆ। ਉਹ ਤੁਰੰਤ ਸੁਖਚੈਨ ਨੂੰ ਹਸਪਤਾਲ ਲੈ ਆਏ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।