ਪੰਜਾਬ ਦੇ 6 ਵੱਡੇ ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਮੰਤਰੀ ਵੱਲੋਂ ਕਾਰਨ ਦੱਸੋ ਨੋਟਿਸ਼ ਜਾਰੀ

TeamGlobalPunjab
2 Min Read

ਲੁਧਿਆਣਾ : ਪੰਜਾਬ ਵਿੱਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਕਾਰਨ ਪੰਜਾਬ ਦੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨੂੰ ਲੈ ਕੇ ਹੁਣ ਪੰਜਾਬ ਦਾ ਸਿੱਖਿਆ ਵਿਭਾਗ ਵੀ ਹਰਕਤ ਵਿੱਚ ਆ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ  ਗ਼ਈ ਹੈ। ਜਿਸ ਦੇ ਚੱਲਦਿਆਂ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ 6 ਵੱਡੇ ਪ੍ਰਾਈਵੇਟ ਸਕੂਲਾਂ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਕਰਫਿਊ ਤੋਂ ਬਾਅਦ ਜਦੋਂ ਤੱਕ ਹਾਲਾਤ ਠੀਕ ਨਹੀਂ ਹੋ ਜਾਂਦੇ ਤਦ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਬੱਚਿਆਂ ਦੇ ਮਾਪਿਆਂ ਤੋਂ ਦਾਖਲਿਆਂ ਤੇ ਫੀਸਾਂ ਨਾ ਮੰਗਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾਲ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸਭ ਤੋਂ ਉਨ੍ਹਾਂ ਸਕੂਲਾਂ ਨੂੰ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਰਾਹੀਂ ਪਹਿਲਾਂ ਬੰਦ ਕੀਤਾ ਜਾਵੇਗਾ ਤੇ ਫਿਰ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦਾ ਲਾ ਫਾਊਂਡੇਸ਼ਨ, ਲੁਧਿਆਣਾ ਦਾ ਦਿੱਲੀ ਪਬਲਿਕ ਸਕੂਲ, ਜ਼ਿਲ੍ਹਾ ਫਰੀਦਕੋਟ ਦਾ ਮਾਉਂਟ ਲਿਟਰਾ ਜੀ ਸਕੂਲ, ਜ਼ਿਲ੍ਹਾ ਪਟਿਆਲਾ ਦਾ ਡੀ.ਏ.ਵੀ ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਜ਼ਿਲ੍ਹਾ ਅੰਮ੍ਰਿਤਸਰ ਦਾ ਏਂਜਲਸ ਪੈਰਾਡਾਈਜ਼ ਸਕੂਲ ਨੂੰ ਉਕਤ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਇਸ ਨੋਟਿਸ ਦਾ ਜਵਾਬ ਦੇਣ ਲਈ ਉਕਤ ਸਕੂਲਾਂ ਨੂੰ 7 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਜਵਾਬ ਨਾ ਦੇਣ ਦੀ ਸੂਰਤ ਵਿੱਚ ਉਕਤ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।

ਦੱਸ ਦਈਏ ਕਿ ਸੂਬੇ ਵਿੱਚ ਕੋਰੋਨਾਵਾਇਰਸ ਦੇ 68 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿੱਚੋਂ 6 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ 3374 ਹੋ ਗਈ ਹੈ ਤੇ ਹੁਣ ਤੱਕ ਦੇਸ਼ ਵਿੱਚ 79 ਲੋਕਾਂ ਦੀ ਮੌਤ ਹੋ ਚੁੱਕੀ ਹੈ।

- Advertisement -

Share this Article
Leave a comment