ਸ਼੍ਰੇਅਸ ਦੇ ਦਿਲ ਦੀ ਧੜਕਣ 10 ਮਿੰਟ ਲਈ ਬੰਦ ਹੋ ਗਈ ਸੀ,ਹਾਲਤ ‘ਚ ਕਾਫੀ ਸੁਧਾਰ: ਬੌਬੀ ਦਿਓਲ

Rajneet Kaur
2 Min Read

ਨਿਊਜ਼ ਡੈਸਕ: ਕਰੋੜਾਂ ਦਿਲਾਂ ‘ਤੇ ਰਾਜ ਕਰਨ ਵਾਲੇ ਬਾਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਵੀਰਵਾਰ ਸ਼ਾਮ ਨੂੰ ਦਿਲ ਦਾ ਦੌਰਾ ਪਿਆ ਸੀ। ਉਨ੍ਹਾਂ ਨੂੰ ਮੁੰਬਈ ਦੇ ਅੰਧੇਰੀ ਦੇ ਬੇਲੇਵਿਊ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਨੇ ਪੁਸ਼ਟੀ ਕੀਤੀ ਹੈ ਕਿ ਸ਼੍ਰੇਅਸ ਹਸਪਤਾਲ ਵਿੱਚ ਹੈ ਅਤੇ ਉਨ੍ਹਾਂ ਦੀ ਐਂਜੀਓਪਲਾਸਟੀ ਹੋਈ ਹੈ।

ਸ਼੍ਰੇਅਸ ਤਲਪੜੇ ਦੀ ਪਤਨੀ ਦੀਪਤੀ ਤਲਪੜੇ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਸ਼੍ਰੇਅਸ ਨੂੰ ਦਿਲ ਦਾ ਦੌਰਾ ਪਿਆ ਹੈ। ਉਹ ਫਿਲਹਾਲ ਹਸਪਤਾਲ ‘ਚ ਭਰਤੀ ਹਨ ਅਤੇ ਉਨ੍ਹਾਂ  ਦੀ ਹਾਲਤ ਸਥਿਰ ਹੈ। ਅਸੀਂ ਸਾਰੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।

ਦਸ ਦਈਏ ਕਿ ਇਨ੍ਹੀਂ ਦਿਨੀਂ ਸ਼੍ਰੇਅਸ ਤਲਪੜੇ ਆਪਣੀ ਆਉਣ ਵਾਲੀ ਫਿਲਮ ”ਵੈਲਕਮ ਟੂ ਜੰਗਲ” ਦੀ ਸ਼ੂਟਿੰਗ ਕਰ ਰਹੇ ਹਨ।ਅਚਾਨਕ ਉਨ੍ਹਾਂ ਨੂੰ ਛਾਤੀ ‘ਚ ਦਰਦ ਮਹਿਸੂਸ ਹੋਇਆ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਬੌਬੀ ਦਿਓਲ ਨੇ ਦੱਸਿਆ ਕਿ ਸ਼੍ਰੇਅਸ ਦੇ ਦਿਲ ਦੀ ਧੜਕਣ 10 ਮਿੰਟ ਲਈ ਬੰਦ ਹੋ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੀਪਤੀ ਨਾਲ ਗੱਲ ਕੀਤੀ ਹੈ।ਦੀਪਤੀ ਨੇ ਦੱਸਿਆ ਕਿ ਸ਼੍ਰੇਅਸ ਨੂੰ ਦਿਲ ਦਾ ਦੌਰਾ ਪਿਆ ਸੀ। ਉਨ੍ਹਾਂ ਦੇ ਦਿਲ ਦੀ ਧੜਕਣ 10 ਮਿੰਟ ਲਈ ਰੁਕ ਗਈ ਸੀ। ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।” ਬੌਬੀ ਨੇ ਦੱਸਿਆ,”ਹੁਣ ਉਨ੍ਹਾਂ ਦੀ ਹਾਲਤ ‘ਚ ਕਾਫੀ ਸੁਧਾਰ ਹੋਇਆ ਹੈ। ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਸ਼੍ਰੇਅਸ ਜਲਦੀ ਠੀਕ ਹੋ ਜਾਵੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment