ਕਪੂਰਥਲਾ : ਜਿਲਾ ਕਪੂਰਥਲਾ ਦੇ ਨੇੜਲੇ ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਦੁਪਹਿਰ 3 ਵਜੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਬੇਅਦਬੀ ਦੀ ਘਟਨਾ ਨੂੰ ਕਥਿਕ ਤੌਰ ਤੇ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੁਪਹਿਰ 3 ਵਜੇ ਇੱਕ ਵਿਅਕਤੀ ਪਿੰਡ ਦੇ ਗੁਰਦੁਆਰਾ ਸਾਹਿਬ ਦਾਖਲ ਹੋਇਆ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਪਾੜਦੇ ਹੋਏ ਉੱਥੇ ਪਏ ਹੋਏ ਹੋਰ ਸਮਾਨ ਦੀ ਬੇਅਦਬੀ ਕਰਨੀ ਸ਼ੁਰੂ ਕਰ ਕੀਤੀ ਪਿੰਡ ਵਾਸੀਆਂ ਨੇ ਬੇਅਦਬੀ ਕਰਨ ਵਾਲੇ ਦੀ ਕੁੱਟਮਾਰ ਕੀਤੀ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸ਼ਾਮੀਂ ਇਕ ਸ਼ੱਕੀ ਵਿਅਕਤੀ ਗੁਰਦੁਆਰੇ ਵਿੱਚ ਦਾਖ਼ਲ ਹੋਇਆ ਜਿਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਦੇ ਨਾਲ-ਨਾਲ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਜਿਸ ਦਾ ਲੋਕਾਂ ਨੂੰ ਪਤਾ ਲੱਗ ਗਿਆ ਤੇ ਉਨ੍ਹਾਂ ਬੇਅਦਬੀ ਕਰਨ ਵਾਲੇ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ (25) ਵਾਸੀ ਪਿੰਡ ਡੋਗਰਾਂਵਾਲ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ।
ਸਿਵਲ ਹਸਪਤਾਲ ਮੋਹਰੇ ਇਲਾਕਾ ਨਿਵਾਸੀਆਂ ਵੱਲੋਂ ਧਰਨਾ ਦਿੱਤਾ ਤੇ ਮੰਗ ਕੀਤੀ ਕਿ ਸਬੰਧਤ ਵਿਅਕਤੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਧਰਨੇ ਵਾਲੀ ਥਾਂ ਤੋਂ ਐਸਐਸਪੀ ਨੇ ਦੱਸਿਆ ਕਿ ਸਬੰਧਤ ਵਿਅਕਤੀ ਵਿਰੁੱਧ ਥਾਣਾ ਭਲੱਥ ਵਿੱਚ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।