ਵਿਅਕਤੀ ਨੂੰ ਕਾਰ ਨਾਲ ਟੱਕਰ ਮਾਰਨ ਦੇ ਮਾਮਲੇ ‘ਚ ਭਾਰਤੀ ਮੂਲ ਦਾ ਨੌਜਵਾਨ ਗ੍ਰਿਫਤਾਰ

ਮਿਸੀਸਾਗਾ: ਟੋਰਾਂਟੋ ਪੁਲਿਸ ਨੇ ਖ਼ਤਰਨਾਕ ਡਰਾਈਵਿੰਗ ਕਰਨ ਦੇ ਮਾਮਲੇ ‘ਚ ਭਾਰਤੀ ਮੂਲ ਦੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮਿਸੀਸਾਗਾ ਦੇ ਵਾਸੀ ਸ਼ੁਭਮ ਜੋਸ਼ੀ `ਤੇ ਦੋਸ਼ ਹਨ ਕਿ ਉਸ ਨੇ ਆਪਣੀ ਗੱਡੀ ਨਾਲ ਇੱਕ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰੀ। ਇਥੋਂ ਤੱਕ ਕਿ ਉਹ ਲੰਬੀ ਦੂਰੀ ਤੱਕ ਉਸ ਨੂੰ ਘੜੀਸਦਾ ਹੋਇਆ ਲੈ ਗਿਆ ਤੇ ਫਰਾਰ ਹੋ ਗਿਆ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ 15 ਮਈ ਦੀ ਸਵੇਰ ਨੂੰ ਡਾਊਨ ਟਾਊਨ ਟੋਰਾਂਟੋ ਵਿਖੇ ਇੱਕ ਵਿਅਕਤੀ ਪੈਦਲ ਜਾ ਰਿਹਾ ਸੀ, ਜਿਸ ਨੂੰ ਇੱਕ ਮਿਨੀ ਵੈਨ ਨੇ ਟੱਕਰ ਮਾਰ ਦਿੱਤੀ ਤੇ ਟੱਕਰ ਲੱਗਣ ਤੋਂ ਬਾਅਦ ਡਰਾਈਵਰ ਨੇ ਗੱਡੀ ਨਹੀਂ ਰੋਕੀ ਤੇ ਪੀੜਤ ਨੂੰ 100 ਮੀਟਰ ਤੱਕ ਘੜੀਸਦਾ ਹੋਇਆ ਲੈ ਗਿਆ, ਜਿਸ ਕਾਰਨ ਇਹ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

ਟੋਰਾਂਟੋ ਦੇ ਚਰਚ-ਵੈਲਸਲੀ ਵਿਲੇਜ ਨੇੜੇ ਜਦੋਂ ਇਹ ਹਾਦਸਾ ਵਾਪਰਿਆ, ਉਸ ਵੇਲੇ 36 ਸਾਲਾ ਵਿਅਕਤੀ ਚਰਚ ਸਟਰੀਟ ਦੇ ਪੁਰਬ ਵਾਲੇ ਪਾਸੇ ਖੜਾ ਸੀ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਹਾਦਸੇ ਮਗਰੋਂ ਗੱਡੀ ਚਾਲਕ ਫਰਾਰ ਹੋ ਗਿਆ, ਪਰ ਬਾਅਦ ‘ਚ ਵੈਲਸਲੀ ਅਤੇ ਸ਼ੇਰਬੋਰਨ ਸਟਰੀਟ ਦੇ ਨੇੜੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਦੀ ਪਛਾਣ 25 ਸਾਲਾ ਸ਼ੁਭਮ ਜੋਸ਼ੀ ਵਜੋਂ ਹੋਈ, ਜੋ ਕਿ ਮਿਸੀਸਾਗਾ ਦਾ ਵਾਸੀ ਹੈ। ਹਾਲਾਂਕਿ ਉਸ ਦੀ ਗੱਡੀ ਸਰਵਿਸ ਸਟਰੀਟ ਦੇ ਨੇੜਿਓਂ ਬਰਾਮਦ ਹੋਈ। ਸ਼ੁਭਮ `ਤੇ ਖ਼ਤਰਨਾਕ ਡਰਾਈਵਿੰਗ ਕਰਨ ਤੇ ਹਾਦਸੇ ਤੋਂ ਬਾਅਦ ਫਰਾਰ ਹੋਣ ਦੇ ਦੋਸ਼ ਆਇਦ ਕੀਤੇ ਗਏ।

ਟੋਰਾਂਟੋ ਪੁਲਿਸ ਨੇ ਦੱਸਿਆ ਕਿ ਪੀੜਤ ਦੀ ਉਮਰ 36 ਸਾਲ ਹੈ, ਜਿਸ ਨੂੰ ਟੋਰਾਂਟੋ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਕਿਸੇ ਕੋਲ ਵੀ ਇਸ ਹਾਦਸੇ ਦੀ ਕਈ ਵੀਡੀਓ ਜਾਂ ਕੋਈ ਹੋਰ ਜਾਣਕਾਰੀ ਹੈ ਤਾਂ ਉਹ ਜਾਂਚਕਰਤਾਵਾਂ ਨਾਲ ਜ਼ਰੂਰ ਸੰਪਰਕ ਕਰੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.