ਨਿਊਜ਼ ਡੈਸਕ: ਬ੍ਰਿਗੇਡ ਗਰਾਊਂਡ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੋਡ ਸ਼ੋਅ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਸੁਆਗਤ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੀਨੀਅਰ ਨੇਤਾ ਮੰਚ ‘ਤੇ ਪਹੁੰਚੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਜੇਪੀ ਨੱਡਾ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਹੋਰ ਸੀਨੀਅਰ ਐਨਡੀਏ ਆਗੂ ਕੋਲਕਾਤਾ ਦੇ ਵੱਕਾਰੀ ਬ੍ਰਿਗੇਡ ਪਰੇਡ ਮੈਦਾਨ ਵਿੱਚ ਮੌਜੂਦ ਹਨ।
ਇਸ ਜਿੱਤ ਵਿੱਚ ਕਈ ਵੱਡੇ ਚਿਹਰਿਆਂ ਨੇ ਭੂਮਿਕਾ ਨਿਭਾਈ ਹੈ। ਹਾਲਾਂਕਿ ਇਨ੍ਹਾਂ ਸਭ ਦੇ ਵਿੱਚ ਇੱਕ ਅਜਿਹਾ ਨਾਮ ਹੈ ਜਿਸਨੂੰ ਬੰਗਾਲ ਵਿੱਚ ਬੀਜੇਪੀ ਦੀ ਜਿੱਤ ਦਾ ਸਭ ਤੋਂ ਅਹਿਮ ਚਿਹਰਾ ਮੰਨਿਆ ਜਾ ਰਿਹਾ ਹੈ। ਇਹ ਸ਼ਖਸੀਅਤ ਨੰਦੀਗ੍ਰਾਮ ਤੋਂ ਭਾਜਪਾ ਵਿਧਾਇਕ ਅਤੇ ਬੰਗਾਲ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਭੇਂਦੂ ਅਧਿਕਾਰੀ ਦੀ ਹੈ, ਜੋ 2020 ਤੋਂ ਲਗਾਤਾਰ ਭਾਜਪਾ ਨੂੰ ਸੂਬੇ ‘ਚ ਜਿੱਤ ਦਿਵਾਉਣ ਲਈ ਯਤਨਸ਼ੀਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

