ਪਤਲੇ ਹੋਣ ਦੇ ਚੱਕਰ ‘ਚ ਰੋਜ਼ਾਨਾ ਗ੍ਰੀਨ ਟੀ ਪੀਣ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਹਨ ਇਹ ਬੀਮਾਰੀਆਂ

TeamGlobalPunjab
2 Min Read

ਨਿਊਜ਼ ਡੈਸਕ- ਆਮ ਤੌਰ ‘ਤੇ ਜ਼ਿਆਦਾਤਰ ਲੋਕ ਮੰਨਦੇ ਹਨ ਕਿ ਗ੍ਰੀਨ-ਟੀ ਦਾ ਸੇਵਨ ਕਰਨ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ ਪਰ ਜੇਕਰ ਤੁਸੀਂ ਵੀ ਲਗਾਤਾਰ ਗ੍ਰੀਨ-ਟੀ ਦਾ ਸੇਵਨ ਕਰ ਰਹੇ ਹੋ ਤਾਂ ਥੋੜਾ ਸਾਵਧਾਨ ਹੋ ਜਾਓ। ਕਿਉਂਕਿ ਬਹੁਤ ਜ਼ਿਆਦਾ ਗ੍ਰੀਨ ਟੀ ਪੀਣ ਨਾਲ ਤੁਹਾਨੂੰ ਕਈ ਬੀਮਾਰੀਆਂ ਘੇਰ ਸਕਦੀਆਂ ਹਨ। ਇਨ੍ਹਾਂ ਵਿੱਚ ਸਿਰਦਰਦ, ਸੁਸਤੀ, ਚਿੰਤਾ ਅਤੇ ਚਿੜਚਿੜਾਪਨ ਸ਼ਾਮਲ ਹਨ। ਤਾਂ ਆਓ ਜਾਣਦੇ ਹਾਂ ਇਸ ਤੋਂ ਇਲਾਵਾ ਗ੍ਰੀਨ-ਟੀਨ ਪੀਣ ਨਾਲ ਕਿਸ ਤਰ੍ਹਾਂ ਦੇ ਨੁਕਸਾਨ ਹੋ ਸਕਦੇ ਹਨ।

ਮੰਨਿਆ ਜਾਂਦਾ ਹੈ ਕਿ ਬਹੁਤ ਜ਼ਿਆਦਾ ਗ੍ਰੀਨ ਟੀ ਦਾ ਸੇਵਨ ਕਰਨ ਨਾਲ ਤੁਹਾਨੂੰ ਨੀਂਦ ਆਉਣ ਵਿੱਚ ਪਰੇਸ਼ਾਨੀ ਹੋ ਸਕਦੀ ਹੈ। ਹਰ ਕੋਈ ਜਾਣਦਾ ਹੈ ਕਿ ਤੰਦਰੁਸਤ ਸਰੀਰ ਅਤੇ ਚੰਗੀ ਸਿਹਤ ਲਈ ਚੰਗੀ ਅਤੇ ਪੂਰੀ ਨੀਂਦ ਲੈਣਾ ਬਹੁਤ ਜ਼ਰੂਰੀ ਹੈ। ਇਸ ਲਈ ਗ੍ਰੀਨ ਟੀ ਦਾ ਸੇਵਨ ਸਹੀ ਮਾਤਰਾ ‘ਚ ਕਰਨਾ ਚਾਹੀਦਾ ਹੈ।

ਜ਼ਿਆਦਾ ਗ੍ਰੀਨ ਟੀ ਪੀਣ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਵਧ ਸਕਦੀ ਹੈ। ਮੰਨਿਆ ਜਾਂਦਾ ਹੈ ਕਿ ਗ੍ਰੀਨ ਟੀ ‘ਚ ਮੌਜੂਦ ਕੈਫੀਨ ਸਾਡੇ ਨਰਵਸ ਸਿਸਟਮ ਨੂੰ ਐਕਟਿਵ ਕਰਨ ਦਾ ਕੰਮ ਕਰਦੀ ਹੈ। ਇਸ ਦੇ ਜ਼ਿਆਦਾ ਸੇਵਨ ਨਾਲ ਕਈ ਸਮੱਸਿਆਵਾਂ ਹੋ ਸਕਦੀਆਂ ਹਨ, ਜਿਸ ਕਾਰਨ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਹੋ ਸਕਦੀ ਹੈ।

ਇਸ ਤੋਂ ਇਲਾਵਾ ਜੇਕਰ ਤੁਸੀਂ ਗ੍ਰੀਨ-ਟੀ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਤੁਹਾਡੇ ਸਰੀਰ ‘ਚ ਆਇਰਨ ਦੀ ਕਮੀ ਹੋ ਸਕਦੀ ਹੈ। ਇਸ ਤੋਂ ਇਲਾਵਾ ਤੁਹਾਡੀ ਭੁੱਖ ਵੀ ਘੱਟ ਜਾਂਦੀ ਹੈ, ਜਿਸ ਕਾਰਨ ਤੁਹਾਡਾ ਸਰੀਰ ਵੀ ਕਮਜ਼ੋਰ ਹੋ ਸਕਦਾ ਹੈ। ਅਜਿਹੇ ‘ਚ ਤੁਸੀਂ ਕਈ ਬੀਮਾਰੀਆਂ ਨੂੰ ਸੱਦਾ ਦਿੰਦੇ ਹੋ।

- Advertisement -

ਜੇਕਰ ਤੁਸੀਂ ਵੀ ਖਾਲੀ ਪੇਟ ਗ੍ਰੀਨ ਟੀ ਪੀਂਦੇ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਇਸ ਨਾਲ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਗ੍ਰੀਨ ਟੀ ਦਾ ਸੇਵਨ ਕੁਝ ਖਾਣ ਤੋਂ ਬਾਅਦ ਹੀ ਕਰਨਾ ਚਾਹੀਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗ੍ਰੀਨ-ਟੀ ‘ਚ ਮੌਜੂਦ ਕੈਫੀਨ ਘਬਰਾਹਟ, ਚੱਕਰ ਆਉਣਾ, ਸ਼ੂਗਰ, ਕਬਜ਼ ਆਦਿ ਵਰਗੀਆਂ ਕਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment